ਪਣਜੀ- ਉੱਤਰੀ ਗੋਆ ਦੇ ਇਕ ਮੰਦਰ 'ਚ ਤਿਉਹਾਰ ਦੌਰਾਨ ਭਾਜੜ ਪੈਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸਵੇਰੇ ਸ਼ਿਰਗਾਂਵ ਦੇ ਸ਼੍ਰੀ ਲਈਰਾਈ ਦੇਵੀ ਮੰਦਰ 'ਚ ਸ਼ਨੀਵਾਰ ਤੜਕੇ ਵਾਪਰੀ। ਉਨ੍ਹਾਂ ਕਿਹਾ ਕਿ ਗੋਆ, ਮਹਾਰਾਸ਼ਟਰ ਅਤੇ ਕਰਨਾਟਕ ਤੋਂ ਹਜ਼ਾਰਾਂ ਸ਼ਰਧਾਲੂ ਇਸ ਤਿਉਹਾਰ 'ਚ ਹਿੱਸਾ ਲੈਣ ਲਈ ਮੰਦਰ 'ਚ ਇਕੱਠੇ ਹੋਏ ਸਨ। ਉਨ੍ਹਾਂ ਕਿਹਾ ਕਿ ਭਾਜੜ ਦਾ ਸਹੀ ਕਾਰਨ ਜਾਂਚ ਤੋਂ ਬਾਅਦ ਪਤਾ ਲੱਗੇਗਾ। ਮੁੱਖ ਮੰਤਰੀ ਦਫ਼ਤਰ (ਸੀਐੱਮਓ) ਦੇ ਅਧਿਕਾਰੀਆਂ ਨੇ ਦੱਸਿਆ ਕਿ ਭਾਜੜ 'ਚ ਘੱਟੋ-ਘੱਟ 7 ਲੋਕ ਮਾਰੇ ਗਏ ਅਤੇ ਕਈ ਸ਼ਰਧਾਲੂ ਜ਼ਖਮੀ ਹੋ ਗਏ। ਰਾਜ ਦੇ ਸਿਹਤ ਮੰਤਰੀ ਵਿਸ਼ਵਜੀਤ ਰਾਣੇ ਨੇ ਕਿਹਾ ਕਿ ਘੱਟੋ-ਘੱਟ 30 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ 'ਚੋਂ 8 ਦੀ ਹਾਲਤ ਗੰਭੀਰ ਹੈ ਅਤੇ 2 ਨੂੰ ਬੰਬੋਲਿਮ ਦੇ ਗੋਆ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਰੈਫਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਘਰ ਦਾ ਖਾਣਾ ਨਹੀਂ ਖੁਆ ਸਕਿਆ ਪਿਓ, ਸੁਪਰੀਮ ਕੋਰਟ ਨੇ ਮਾਂ ਨੂੰ ਦੇ'ਤੀ ਧੀ ਦੀ ਕਸਟਡੀ
ਰਾਣੇ ਨੇ ਕਿਹਾ ਕਿ ਸਿਹਤ ਵਿਭਾਗ ਨੇ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਅਤੇ ਵਿਆਪਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ,''ਅਸੀਂ 108 ਐਂਬੂਲੈਂਸ ਸੇਵਾ ਨਾਲ ਤਾਲਮੇਲ ਕੀਤਾ ਅਤੇ ਇਹ ਯਕੀਨੀ ਬਣਾਇਆ ਕਿ ਘਟਨਾ ਤੋਂ ਤੁਰੰਤ ਬਾਅਦ 5 ਐਂਬੂਲੈਂਸਾਂ ਨੂੰ ਮੌਕੇ 'ਤੇ ਭੇਜਿਆ ਗਿਆ ਜਦੋਂ ਕਿ ਤਿੰਨ ਹੋਰ ਐਂਬੂਲੈਂਸਾਂ ਉੱਤਰੀ ਗੋਆ ਜ਼ਿਲ੍ਹਾ ਹਸਪਤਾਲ 'ਚ ਸਨ। ਰਾਣੇ ਨੇ ਕਿਹਾ ਕਿ ਵਾਧੂ ਡਾਕਟਰਾਂ ਨੂੰ ਬੁਲਾਇਆ ਗਿਆ ਅਤੇ ਵੈਂਟੀਲੇਟਰ ਮਸ਼ੀਨਾਂ ਦੇ ਪ੍ਰਬੰਧ ਦੇ ਨਾਲ ਇੱਕ ਸਮਰਪਿਤ ਆਈਸੀਯੂ ਸਥਾਪਤ ਕੀਤਾ ਗਿਆ। ਉਨ੍ਹਾਂ ਕਿਹਾ, "ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ ਅਤੇ ਅਸੀਂ ਹਰੇਕ ਮਰੀਜ਼ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਹਾਂ।" ਸੂਬੇ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਵੀ ਉੱਤਰੀ ਗੋਆ ਜ਼ਿਲ੍ਹਾ ਹਸਪਤਾਲ 'ਚ ਜ਼ਖਮੀਆਂ ਨਾਲ ਮੁਲਾਕਾਤ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿਸਤਾਨ, ਲਗਾਤਾਰ 9ਵੇਂ ਦਿਨ ਕੀਤੀ ਜੰਗਬੰਦੀ ਦੀ ਉਲੰਘਣਾ
NEXT STORY