ਨੈਸ਼ਨਲ ਡੈਸਕ- ਪੂਰੇ ਦੇਸ਼ 'ਚ ਜਿੱਥੇ ਮਹਾਸ਼ਿਵਰਾਤਰੀ ਦਾ ਤਿਉਹਾਰ ਪੂਰੀ ਸ਼ਰਧਾ ਨਾਲ ਮਨਾਇਆ ਗਿਆ, ਉੱਥੇ ਹੀ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮੰਦਰ 'ਚ ਪੂਜਾ ਕਰਨ ਗਈ ਇੱਕ 73 ਸਾਲਾ ਬਜ਼ੁਰਗ ਔਰਤ ਦੀ ਸਾੜ੍ਹੀ ਨੂੰ ਅਚਾਨਕ ਅੱਗ ਲੱਗ ਗਈ ਤੇ ਉਹ ਬੁਰੀ ਤਰ੍ਹਾਂ ਝੁਲਸ ਗਈ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਉਹ ਦਰਦ ਨਾ ਸਹਿ ਸਕੀ ਤੇ ਜ਼ਿਆਦਾ ਝੁਲਸ ਜਾਣ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ।
ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ, ਅੰਬਰਨਾਥ ਦੇ ਬੁਵਾਪਾੜਾ ਇਲਾਕੇ ਦੀ ਰਹਿਣ ਵਾਲੀ ਬਿੰਦੇਸ਼ਵਰੀ ਕੁਸ਼ਵਾਹਾ (73) ਬੀਤੀ 14 ਫਰਵਰੀ ਨੂੰ ਸਥਾਨਕ ਸ਼ਿਵ ਮੰਦਰ ਵਿੱਚ ਪੂਜਾ-ਅਰਚਨਾ ਕਰਨ ਗਈ ਸੀ। ਮੰਦਰ ਵਿੱਚ ਪੂਜਾ ਕਰਦੇ ਸਮੇਂ ਉਨ੍ਹਾਂ ਦੀ ਸਾੜੀ ਦਾ ਪੱਲਾ ਗਲਤੀ ਨਾਲ ਉੱਥੇ ਜਲ ਰਹੇ ਇੱਕ ਦੀਵੇ ਦੇ ਸੰਪਰਕ ਵਿੱਚ ਆ ਗਿਆ। ਜਦੋਂ ਤੱਕ ਬਜ਼ੁਰਗ ਮਹਿਲਾ ਕੁਝ ਸਮਝ ਪਾਉਂਦੀ, ਅੱਗ ਨੇ ਤੇਜ਼ੀ ਨਾਲ ਭਿਆਨਕ ਰੂਪ ਧਾਰ ਲਿਆ ਅਤੇ ਉਹ ਅੱਗ ਦੀਆਂ ਲਪਟਾਂ 'ਚ ਘਿਰ ਗਈ।
ਇਹ ਵੀ ਪੜ੍ਹੋ- 10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ ਬਾਅਦ ਹੋਈ ਖ਼ਤਮ
ਮੌਕੇ 'ਤੇ ਮੌਜੂਦ ਸ਼ਰਧਾਲੂਆਂ ਅਤੇ ਸਥਾਨਕ ਲੋਕਾਂ ਨੇ ਤੁਰੰਤ ਮਦਦ ਕਰਦਿਆਂ ਅੱਗ ਬੁਝਾਈ ਅਤੇ ਮਹਿਲਾ ਨੂੰ ਗੰਭੀਰ ਹਾਲਤ ਵਿੱਚ ਉਲਹਾਸਨਗਰ ਦੇ ਸੈਂਟਰਲ ਹਸਪਤਾਲ ਵਿੱਚ ਭਰਤੀ ਕਰਵਾਇਆ। ਪਿਛਲੇ 3 ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੀ ਬਿੰਦੇਸ਼ਵਰੀ ਨੇ ਐਤਵਾਰ ਨੂੰ ਇਲਾਜ ਦੌਰਾਨ ਦਮ ਤੋੜ ਦਿੱਤਾ।
ਅੰਬਰਨਾਥ ਪੱਛਮੀ ਪੁਲਸ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਮਹਿਲਾ ਦੀ ਮੌਤ ਤੋਂ ਬਾਅਦ ਪੁਲਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ ਤੇ ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਰੱਖਤ ਨਾਲ ਟਕਰਾਈ ਪੁਲਸ ਦੀ ਗੱਡੀ, ਇੰਸਪੈਕਟਰ ਦੀ ਮੌਤ, 5 ਹੋਰ ਮੁਲਾਜ਼ਮ ਜ਼ਖ਼ਮੀ
NEXT STORY