ਚੇਨਈ (ਏਜੰਸੀ) - ਤਾਮਿਲਨਾਡੂ ਸਰਕਾਰ ਨੇ ਮੰਗਲਵਾਰ ਨੂੰ ਇਥੋਂ ਦੇ 52 ਮੰਦਰਾਂ ’ਚ ਮੋਬਾਈਲ ਫੋਨ ਲੈ ਕੇ ਜਾਣ ’ਤੇ ਪਾਬੰਦੀ ਲੱਗਾ ਦਿੱਤੀ ਹੈ। ਇਸ ਮਾਮਲੇ ਦੇ ਸਬੰਧ ਵਿਚ ਹਿੰਦੂ ਧਾਰਮਿਕ ਅਤੇ ਧਰਮਾਰਥ ਐਂਡੋਮੈਂਟ ਮਾਮਲਿਆਂ ਦੇ ਮੰਤਰੀ ਰਮੇਸ਼ ਨੇ ਕਿਹਾ ਹੈ ਕਿ ਬਿਨਾਂ ਕੈਮਰੇ ਵਾਲੇ ਸਾਧਾਰਨ ਅਤੇ ਬੁਨਿਆਦੀ ਮਾਡਲ ਦੇ ਮੋਬਾਈਲ ਫੋਨ ਲੈ ਕੇ ਜਾਣ ਦੀ ਇਜਾਜ਼ਤ ਮੰਦਰਾਂ ਦੇ ਅੰਦਰ ਦਿੱਤੀ ਜਾਵੇਗੀ। ਪਰ ਅੱਜ ਦੇ ਸਮੇਂ ਵਾਲੇ ਕੈਮਰੇ ਵਾਲੇ ਫੋਨ ਅੰਦਰ ਲੈ ਕੇ ਜਾਣ 'ਤੇ ਰੋਕ ਲਗਾ ਦਿੱਤੀ ਗਈ ਹੈ। ਸਰਕਾਰ ਵਲੋਂ ਇਹ ਕਦਮ ਮੰਦਰਾਂ ਦੀ ਪਵਿੱਤਰਤਾ ਅਤੇ ਅਧਿਆਤਮਿਕ ਮਾਹੌਲ ਨੂੰ ਬਣਾਈ ਰੱਖਣ ਲਈ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ : 5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਹ ਪਾਬੰਦੀ ਅਦਾਲਤ ਦੇ ਹੁਕਮਾਂ ਦੇ ਆਧਾਰ ’ਤੇ ਅਤੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਸ਼ਾਂਤਮਈ ਅਤੇ ਅਧਿਆਤਮਿਕ ਤੌਰ ’ਤੇ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਮਕਸਦ ਨਾਲ ਲਾਗੂ ਕੀਤੀ ਗਈ ਹੈ। ਮੰਤਰੀ ਰਮੇਸ਼ ਅਨੁਸਾਰ, ਇਹ ਪਾਬੰਦੀ ਮੰਦਰਾਂ ਦੇ ਅੰਦਰ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਖਿੱਚਣ ਅਤੇ ਵੀਡੀਓ ਬਣਾਉਣ ਦੀਆਂ ਲਗਾਤਾਰ ਹੋ ਰਹੀਆਂ ਘਟਨਾਵਾਂ ਤੋਂ ਬਾਅਦ ਲਾਈ ਗਈ ਹੈ। ਸ਼ਰਧਾਲੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਿੱਥੋਂ ਤੱਕ ਸੰਭਵ ਹੋਵੇ, ਕੈਮਰੇ ਵਾਲੇ ਮੋਬਾਈਲ ਫੋਨ ਆਪਣੀਆਂ ਗੱਡੀਆਂ ਜਾਂ ਕਮਰਿਆਂ ’ਚ ਹੀ ਛੱਡ ਕੇ ਆਉਣ। ਅਜਿਹੀਆਂ ਗਤੀਵਿਧੀਆਂ ਨੇ ਅਧਿਆਤਮਿਕ ਮਾਹੌਲ ਨੂੰ ਵਿਗਾੜ ਦਿੱਤਾ ਹੈ।
ਇਹ ਵੀ ਪੜ੍ਹੋ : ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਘਰ ਦੇ ਕਮਰੇ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਲਾਸ਼
NEXT STORY