ਨੂੰਹ — ਹਰਿਆਣਾ ਦੇ ਨੂੰਹ ਜ਼ਿਲ੍ਹੇ 'ਚ ਕੇਐੱਮਪੀ ਐਕਸਪ੍ਰੈੱਸ ਵੇਅ 'ਤੇ ਇਕ ਟੈਂਪੂ ਦੀ ਟੱਕਰ ਇਕ ਖੜ੍ਹੇ ਟਰੱਕ ਨਾਲ ਹੋ ਗਈ, ਜਿਸ ਕਾਰਨ ਟੈਂਪੂ 'ਚ ਸਵਾਰ ਅੱਠ ਸਾਲਾ ਬੱਚੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- IPL 2024: ਪੰਜਾਬ ਕਿੰਗਜ਼ ਨੇ ਰਚਿਆ ਇਤਿਹਾਸ, ਕੋਲਕਾਤਾ ਨੂੰ 8 ਵਿਕਟਾਂ ਨਾਲ ਹਰਾਇਆ
ਪੁਲਸ ਅਨੁਸਾਰ ਇਹ ਹਾਦਸਾ ਵੀਰਵਾਰ ਰਾਤ ਨੂੰ ਵਾਪਰਿਆ ਜਦੋਂ ਅੱਠ ਬੱਚਿਆਂ ਸਮੇਤ ਕਰੀਬ 22 ਸ਼ਰਧਾਲੂ ਇੱਕ ਟਾਟਾ ਟੈਂਪੂ ਵਿੱਚ ਵ੍ਰਿੰਦਾਵਨ ਤੋਂ ਪੰਜਾਬ ਪਰਤ ਰਹੇ ਸਨ। ਉਨ੍ਹਾਂ ਦੱਸਿਆ ਕਿ ਟੈਂਪੂ ਸੜਕ 'ਤੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਿਆ, ਜੋ ਬਿਨਾਂ ਪਾਰਕਿੰਗ ਲਾਈਟ ਦੇ ਖੜ੍ਹਾ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 14 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
ਇਹ ਵੀ ਪੜ੍ਹੋ- ਜੋਸ਼ੀਮਠ ਵਰਗੀ ਬਣੀ ਜੰਮੂ-ਕਸ਼ਮੀਰ ਦੇ ਰਾਮਬਨ ਦੀ ਹਾਲਤ... ਘਰਾਂ 'ਚ ਪਈਆਂ ਦਰਾਰਾਂ, ਸੜਕਾਂ ਵੀ ਟੁੱਟੀਆਂ
ਪੁਲਸ ਨੇ ਮ੍ਰਿਤਕਾਂ ਦੀ ਪਛਾਣ ਬੀਨਾ (45) ਅਤੇ ਰੀਤੀ (8) ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਤੀਜੇ ਮ੍ਰਿਤਕ ਪੁਰਸ਼ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਨੂੰਹ ਪੁਲਸ ਦੇ ਬੁਲਾਰੇ ਕ੍ਰਿਸ਼ਨ ਕੁਮਾਰ ਨੇ ਕਿਹਾ, “ਚਾਰ ਗੰਭੀਰ ਜ਼ਖਮੀਆਂ ਨੂੰ ਨਲਹਾਰ ਦੇ ਮੈਡੀਕਲ ਕਾਲਜ ਅਤੇ ਤਿੰਨ ਹੋਰ ਜ਼ਖਮੀਆਂ ਨੂੰ ਰੇਵਾੜੀ ਅਤੇ ਰੋਹਤਕ ਦੇ ਹਸਪਤਾਲਾਂ ਵਿਚ ਰੈਫਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਟਰੱਕ ਚਾਲਕ ਖ਼ਿਲਾਫ਼ ਥਾਣਾ ਸਦਰ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿੱਲੀ ਦੇ ‘ਸਪਾਈਡਰਮੈਨ’ ਤੇ ‘ਸਪਾਈਡਰਵੁਮੈਨ’ ਪੁਲਸ ਨੇ ਕੀਤੇ ਕਾਬੂ, ਸੜਕ ’ਤੇ ਕਰ ਰਹੇ ਸਨ ਇਹ ਕੰਮ
NEXT STORY