ਨਾਸਿਕ- ਐਤਵਾਰ ਨੂੰ ਇਕ ਟੈਂਪੂ ਅਤੇ ਟਰੱਕ ਵਿਚਕਾਰ ਹੋਈ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਸ਼ਾਮ 7.30 ਵਜੇ ਅਯੱਪਾ ਮੰਦਰ ਨੇੜੇ ਵਾਪਰੀ। ਇਹ ਭਿਆਨਕ ਹਾਦਸਾ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ 'ਚ ਵਾਪਰਿਆ। ਉਨ੍ਹਾਂ ਦੱਸਿਆ,''ਟੈਂਪੋ 'ਚ 16 ਯਾਤਰੀ ਸਨ, ਜੋ ਇੱਥੇ ਸਿਡਕੋ ਖੇਤਰ ਜਾ ਰਹੇ ਸਨ। ਉਹ ਨਿਫਾੜ 'ਚ ਇਕ ਧਾਰਮਿਕ ਪ੍ਰੋਗਰਾਮ ਤੋਂ ਮੌਜ ਮਸਤੀ ਕਰਦੇ ਹੋਏ ਵਾਪਸ ਆ ਰਹੇ ਸਨ। ਟੈਂਪੂ ਚਾਲਕ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ ਅਤੇ ਲੋਹੇ ਦੀਆਂ ਰਾਡਾਂ ਨਾਲ ਭਰੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਹਾਦਸੇ 'ਚ ਕੁਝ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕੁਝ ਜ਼ਖਮੀਆਂ ਦੀ ਹਾਲਤ ਗੰਭੀਰ ਹੈ।
ਇਹ ਵੀ ਪੜ੍ਹੋ : ਮੁੜ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਇੰਨੇ ਦਿਨ ਹੋਰ ਬੰਦ ਰਹਿਣਗੇ ਸਕੂਲ
ਉਨ੍ਹਾਂ ਦੱਸਿਆ ਕਿ ਪੁਲਸ ਅਤੇ ਫਾਇਰ ਬ੍ਰਿਗੇਡ ਕਰਮੀਆਂ ਨੇ ਭੀੜ ਵਾਲੇ ਇਲਾਕੇ 'ਚ ਵਸਨੀਕਾਂ ਅਤੇ ਰਾਹਗੀਰਾਂ ਨਾਲ ਮਿਲ ਕੇ ਤੁਰੰਤ ਬਚਾਅ ਮੁਹਿੰਮ ਸ਼ੁਰੂ ਕੀਤੀ। ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਜ਼ਿਲ੍ਹਾ ਹਸਪਤਾਲ ਅਤੇ ਕੁਝ ਦਾ ਨਿੱਜੀ ਹਸਪਤਾਲਾਂ 'ਚ ਇਲਾਜ ਕੀਤਾ ਜਾ ਰਿਹਾ ਹੈ। ਪੁਲਸ ਅਤੇ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ, ਕਿਉਂਕਿ ਕੁਝ ਯਾਤਰੀ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਮੀਨ ਦੇ ਲਾਲਚ 'ਚ ਛੋਟੇ ਭਰਾ ਨੇ ਵੱਡੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ
NEXT STORY