ਜੈਪੁਰ (ਭਾਸ਼ਾ)- ਰਾਜਸਥਾਨ 'ਚ ਚੁਰੂ ਜ਼ਿਲ੍ਹੇ ਦੇ ਰਾਜਗੜ੍ਹ ਥਾਣਾ ਖੇਤਰ 'ਚ ਸ਼ਨੀਵਾਰ ਦੇਰ ਰਾਤ ਇਕ ਟਰੱਕ ਅਤੇ ਪਿਕਅੱਪ ਵਾਹਨ ਦੀ ਟੱਕਰ 'ਚ ਤਿੰਨ ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ ਅਤੇ, ਜਦੋਂ ਕਿ 19 ਹੋਰ ਲੋਕ ਜ਼ਖ਼ਮੀ ਹੋ ਗਏ। ਥਾਣਾ ਅਧਿਕਾਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਜੈਪੁਰੀਆ ਪੱਟਾ ਪਿੰਡ ਕੋਲ ਟਰੱਕ ਅਤੇ ਪਿਕਅੱਪ ਵਾਹਨ 'ਚ ਸਵਾਰ ਤਿੰਨ ਬੱਚਿਆਂ ਅਤੇ 2 ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 19 ਹੋਰ ਲੋਕ ਜ਼ਖ਼ਮੀ ਹੋ ਗਏ।
ਉਨ੍ਹਾਂ ਦੱਸਿਆ ਕਿ ਪਿਕਅੱਪ ਵਾਹਨ 'ਚ ਸਵਾਰ ਸਾਰੇ ਲੋਕ ਸਾਲਾਸਰ ਬਾਲਾਜੀ ਮੰਦਰ ਤੋਂ ਹਰਿਆਣਾ ਦੇ ਹਿਸਾਰ ਵੱਲ ਆ ਰਹੇ ਸਨ। ਉਨ੍ਹਾਂ ਦੱਸਿਆ ਕਿ ਜ਼ਖ਼ੀਆਂ ਨੂੰ ਇਲਾਜ ਲਈ ਹਿਸਾਰ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਅਧਿਕਾਰੀ ਨੇ ਦੱਸਿਆ ਕਿ ਰਾਜਗੜ੍ਹ ਹਸਪਤਾਲ 'ਚ ਮ੍ਰਿਤਕਾਂ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਲਾਸ਼ਾਂ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨਕਸਲੀਆਂ ਨੇ ਮੁਸਾਫ਼ਰਾਂ ਨੂੰ ਉਤਾਰ ਕੇ ਬੱਸ ਨੂੰ ਲਾਈ ਅੱਗ, ਇਕ ਪੁਲ ਵੀ ਉਡਾਇਆ
NEXT STORY