ਨਵੀਂ ਦਿੱਲੀ, ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਦਿੱਲੀ ਤੋਂ ਬਿਹਾਰ ਦੇ ਸੀਵਾਨ ਜਾ ਰਹੀ ਇੱਕ ਨਿੱਜੀ ਬੱਸ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਘਟਨਾ 'ਚ ਬੱਸ 'ਚ ਸਵਾਰ 5 ਲੋਕਾਂ ਦੀ ਮੌਤ ਹੋ ਗਈ, ਜਦਕਿ 12 ਲੋਕ ਗੰਭੀਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਕਮਿਊਨਿਟੀ ਹੈਲਥ ਸੈਂਟਰ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੋਂ ਤਿੰਨ ਯਾਤਰੀਆਂ ਨੂੰ ਜ਼ਿਲਾ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਹੈ।
ਇਹ ਘਟਨਾ ਬਜ਼ਾਰ ਸ਼ੁਕੁਲ ਥਾਣਾ ਖੇਤਰ ਦੇ ਪੂਰਵਾਂਚਲ ਐਕਸਪ੍ਰੈਸ ਵੇਅ 'ਤੇ ਵਾਪਰੀ, ਜਿੱਥੇ ਰਾਤ ਕਰੀਬ 2 ਵਜੇ ਦਿੱਲੀ ਤੋਂ ਸੀਵਾਨ ਜਾ ਰਹੀ ਇਕ ਨਿੱਜੀ ਬੱਸ ਸਾਹਮਣੇ ਖੜ੍ਹੇ ਵਾਹਨ ਨਾਲ ਟਕਰਾ ਗਈ। ਇਸ ਘਟਨਾ 'ਚ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 12 ਲੋਕ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਤਿੰਨ ਲੋਕਾਂ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਨ੍ਹਾਂ ਵਿੱਚੋਂ ਇੱਕ ਯਾਤਰੀ ਦੀ ਮੌਤ ਹੋ ਗਈ।
ਪੁਲਸ ਮ੍ਰਿਤਕਾਂ ਦੀ ਪਛਾਣ ਕਰਨ 'ਚ ਲੱਗੀ ਹੋਈ ਹੈ। ਇਸ ਘਟਨਾ ਸਬੰਧੀ ਪੁਲਸ ਅਧਿਕਾਰੀ ਅਤੁਲ ਕੁਮਾਰ ਸਿੰਘ ਨੇ ਦੱਸਿਆ ਕਿ ਅੱਜ ਰਾਤ ਥਾਣਾ ਬਾਜ਼ਾਰ ਸ਼ੁਕੁਲ ਦੇ ਪੂਰਵਾਂਚਲ ਐਕਸਪ੍ਰੈਸ ਵੇਅ 'ਤੇ ਦਿੱਲੀ ਤੋਂ ਸੀਵਾਨ ਜਾ ਰਹੀ ਇੱਕ ਨਿੱਜੀ ਬੱਸ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ, ਜਿਸ 'ਚ 12 ਵਿਅਕਤੀ ਜ਼ਖ਼ਮੀ ਹੋ ਗਏ ਅਤੇ 4 ਲੋਕਾਂ ਦੀ ਮੌਤ ਹੋ ਗਈ | ਜ਼ਖਮੀਆਂ ਨੂੰ ਹਸਪਤਾਲ ਭੇਜ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਬੀਮਾਰੀ ਨਾਲ 18 ਦਿਨਾਂ ’ਚ ਹੋ ਜਾਂਦੀ ਹੈ ਮਰੀਜ਼ ਦੀ ਮੌਤ, ਜਾਰੀ ਹੋਇਆ ਹਾਈ ਅਲਰਟ
NEXT STORY