ਅਲੀਗੜ੍ਹ : ਉੱਤਰ ਪ੍ਰਦੇਸ਼ ਦੇ ਅਲੀਗੜ੍ਹ 'ਚ ਟਰੱਕ ਅਤੇ ਬੱਸ ਵਿਚਾਲੇ ਹੋਈ ਟੱਕਰ ਕਾਰਨ ਵੱਡਾ ਸੜਕ ਹਾਦਸਾ ਵਾਪਰ ਗਿਆ। ਇਸ ਦੌਰਾਨ 5 ਯਾਤਰੀਆਂ ਦੀ ਮੌਤ ਹੋ ਗਈ ਅਤੇ 15 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਯਮੁਨਾ ਐਕਸਪ੍ਰੈਸ ਵੇਅ ਨੰਬਰ 56 'ਤੇ ਇਕ ਡਬਲ ਡੇਕਰ ਪ੍ਰਾਈਵੇਟ ਬੱਸ ਨੇ ਪਿੱਛੇ ਤੋਂ ਬੀਅਰ ਦੀਆਂ ਬੋਤਲਾਂ ਨਾਲ ਭਰੇ ਇਕ ਟਰੱਕ ਨੂੰ ਟੱਕਰ ਮਾਰ ਦਿੱਤੀ। ਟਰੱਕ ਨਾਲ ਟਕਰਾਉਣ ਤੋਂ ਬਾਅਦ ਬੱਸ ਦੇ ਪਰਖੱਚੇ ਉਡ ਗਏ। ਹਾਦਸੇ ਵਿਚ ਮਰਨ ਵਾਲਿਆਂ ਵਿਚ ਇਕ 5 ਮਹੀਨੇ ਦਾ ਬੱਚਾ, ਇਕ ਔਰਤ ਅਤੇ ਤਿੰਨ ਪੁਰਸ਼ ਸ਼ਾਮਲ ਹਨ।
ਸਵਾਰੀਆਂ ਨਾਲ ਭਰੀ ਡਬਲ ਡੈਕਰ ਪ੍ਰਾਈਵੇਟ ਬੱਸ ਦਿੱਲੀ ਤੋਂ ਆਜ਼ਮਗੜ੍ਹ ਜਾ ਰਹੀ ਸੀ। ਹਾਦਸੇ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਬੱਸ ਦੇ ਅੰਦਰ ਫਸੀਆਂ ਦੇਖੀਆਂ ਗਈਆਂ। ਬੱਸ ਵਿਚ ਸਵਾਰ ਲੋਕ ਜੋ ਹਾਦਸੇ ਤੋਂ ਬਾਅਦ ਜ਼ਿੰਦਾ ਸਨ, ਖਿੜਕੀਆਂ ਤੋੜ ਕੇ ਬਾਹਰ ਨਿਕਲੇ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਸਾਰੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਜੇਵਰ ਦੇ ਕੈਲਾਸ਼ ਹਸਪਤਾਲ ਪਹੁੰਚਾਇਆ। ਇਸ ਤੋਂ ਇਲਾਵਾ ਪੰਜ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਸ ਹਾਦਸੇ ਵਿਚ ਆਪਣੀ ਜਾਨ ਗੁਆਉਣ ਵਾਲੇ ਪੰਜ ਵਿਅਕਤੀਆਂ ਵਿੱਚੋਂ ਤਿੰਨ ਦੀ ਪਛਾਣ ਹੋ ਗਈ ਹੈ ਅਤੇ ਮ੍ਰਿਤਕ ਅਣਪਛਾਤੇ ਦੱਸੇ ਜਾ ਰਹੇ ਹਨ। ਹਾਦਸੇ ਦਾ ਸ਼ਿਕਾਰ ਹੋਈ ਬੱਸ ਫੈਜ਼ਾਬਾਦ ਦੀ ਕ੍ਰਿਸ਼ਨਾ ਟਰੈਵਲਜ਼ ਦੀ ਦੱਸੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਸ ਮਹੀਨੇ ਦੇ ਅੰਤ ਤੱਕ 370 ਟ੍ਰੇਨਾਂ ’ਚ ਜੋੜੇ ਜਾਣਗੇ 1000 ਨਵੇਂ ਜਨਰਲ ਕੋਚ
NEXT STORY