ਅਹਿਮਦਾਬਾਦ - ਕੋਰੋਨਾ ਸੰਕਟ ਵਿਚਾਲੇ ਗੁਜਰਾਤ ਦੇ ਸੂਰਤ 'ਚ ਇੱਕ ਕੈਮੀਕਲ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਅੱਗੇ ਲੱਗਣ ਤੋਂ ਬਾਅਦ ਭਾਜੜ ਮੱਚ ਗਈ। ਮੌਕੇ 'ਤੇ 12 ਫਾਇਰ ਬ੍ਰਿਗੇਡ ਗੱਡੀਆਂ ਪਹੁੰਚੀਆਂ ਹਨ। ਫਾਇਰ ਬ੍ਰਿਗੇਡ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਫਿਲਹਾਲ ਇਹ ਪਤਾ ਨਹੀਂ ਚੱਲ ਸਕਿਆ ਹੈ ਕਿ ਅੱਗ ਕਿਵੇਂ ਲੱਗੀ। ਅੱਗ ਲੱਗਣ ਤੋਂ ਬਾਅਦ ਦੀਆਂ ਤਾਂ ਤਸਵੀਰਾਂ ਸਾਹਮਣੇ ਆਈਆਂ ਹਨ ਜੋ ਪ੍ਰੇਸ਼ਾਨ ਕਰ ਦੇਣ ਵਾਲੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅੱਗ ਦੀਆਂ ਭਿਆਨਕ ਲਪਟਾਂ ਅਤੇ ਕਾਲੇ ਧੂੰਏ ਦਾ ਗੁਬਾਰ ਦੇਖਿਆ ਜਾ ਸਕਦਾ ਹੈ। ਹੁਣੇ ਤੱਕ ਕਿਸੇ ਦੇ ਜਾਨੀ ਨੁਕਸਾਨ ਹੋਣ ਦੀ ਖਬਰ ਨਹੀਂ ਹੈ।
ਫਿਲਹਾਲ ਕੰਪਨੀ ਬਾਰੇ ਕੋਈ ਪੁਖਤਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸੰਭਾਵਨਾ ਹੈ ਕਿ ਲਾਕਡਾਊਨ ਦੇ ਚੱਲਦੇ ਫੈਕਟਰੀ 'ਚ ਕੋਈ ਇੰਸਾਨ ਨਹੀਂ ਹੋਵੇਗਾ। ਘਟਨਾ ਦੀ ਸੂਚਨਾ ਮਿਲਦੇ ਹੀ ਆਲਾ ਅਧਿਕਾਰੀ ਮੌਕੇ 'ਤੇ ਪੁੱਜੇ ਹਨ। ਇਹ ਅੱਗ ਸਚਿਨ ਜੀ.ਆਈ.ਡੀ.ਸੀ. ਇਲਾਕੇ 'ਚ ਲੱਗੀ ਹੋਈ ਹੈ। ਕਈ ਘੰਟਿਆਂ ਤੋਂ ਜਾਰੀ ਇਸ ਅੱਗ 'ਤੇ ਫਿਲਹਾਲ ਕਾਬੂ ਨਹੀਂ ਪਾਇਆ ਜਾ ਸਕਿਆ ਹੈ।
CM ਯੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਸ਼ਖਸ ਗ੍ਰਿਫਤਾਰ
NEXT STORY