ਨੈਸ਼ਨਲ ਡੈਸਕ - ਉੱਤਰ ਪ੍ਰਦੇਸ਼ ਦੇ ਝਾਂਸੀ ਮੈਡੀਕਲ ਕਾਲਜ 'ਚ ਵੱਡਾ ਹਾਦਸਾ ਵਾਪਿਰਆ ਹੈ। ਇਥੇ ਬੱਚਿਆਂ ਦੇ ਵਾਰਡ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਇੰਨੀ ਭਿਆਨਕ ਸੀ ਕਿ ਖਿੜਕੀ ਤੋੜ ਕੇ ਬੱਚਿਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਉੱਥੇ ਹੀ ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਭਿਆਨਕ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਝੁਲਸਣ ਅਤੇ ਦਮ ਘੁੱਟਣ ਕਾਰਨ ਮੌਤ ਹੋ ਗਈ ਹੈ। ਜਿਸ ਵਾਰਡ 'ਚ ਅੱਗ ਲੱਗੀ, ਉੱਥੇ 47 ਨਵਜੰਮੇ ਬੱਚੇ ਦਾਖਲ ਸਨ। 37 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਬਚਾਅ ਟੀਮ ਬਚਾਅ ਕੰਮ 'ਚ ਲੱਗੀ ਹੋਈ ਹੈ। ਦਸ ਨਵਜੰਮੇ ਬੱਚਿਆਂ ਦੀ ਮੌਤ ਕਾਰਨ ਹਸਪਤਾਲ ਦੇ ਅਹਾਤੇ ਵਿੱਚ ਹਫੜਾ-ਦਫੜੀ ਮਚ ਗਈ ਹੈ।
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਝਾਂਸੀ ਮੈਡੀਕਲ ਕਾਲਜ ਵਿੱਚ ਅੱਗ ਲੱਗਣ ਦੀ ਘਟਨਾ ਦਾ ਨੋਟਿਸ ਲਿਆ ਹੈ ਅਤੇ ਮ੍ਰਿਤਕ ਬੱਚਿਆਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਅਤੇ ਫਾਇਰ ਬ੍ਰਿਗੇਡ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਜ਼ਖਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ ਹੈ।
ਸ਼ਿਵ ਸੈਨਾ (ਯੂ. ਬੀ. ਟੀ.) ਦੇ ਵਰਕਰਾਂ ਨੂੰ ਧਮਕੀਆਂ ਦੇਣ ਵਾਲਿਆਂ ਨੂੰ ਬਰਫ਼ ਦੀ ਸਿੱਲੀ ’ਤੇ ਸੁਆਂਵਾਂਗੇ : ਆਦਿਤਿਆ ਠਾਕਰੇ
NEXT STORY