ਨਵੀਂ ਦਿੱਲੀ- ਕੇਂਦਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨ ਲੱਗਭਗ ਪਿਛਲੇ 6 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਉਨ੍ਹਾਂ ਨੂੰ ਕੇਂਦਰ ਦੇ ਦੋਹਰੇ ਰਵੱਈਏ, ਕੁਦਰਤ ਦੀ ਮਾਰ ਅਤੇ ਅਣਸੁਖਾਵੀਆਂ ਘਟਨਾਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।
ਅਜਿਹੀ ਹੀ ਇਕ ਘਟਨਾ ਸਿੰਘੂ ਬਾਰਡਰ ’ਤੇ ਅੱਜ ਦੇਖਣ ਨੂੰ ਮਿਲੀ, ਜਦੋਂ ਕਿਸਾਨਾਂ ਦੇ ਟਰਾਲੀਆਂ ’ਤੇ ਬਣੇ ਤੰਬੂਆਂ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਕਈ ਟਰਾਲੀਆਂ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਸਹਾਇਤਾ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਅੱਗ ਨਾਲ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਕਿਸਾਨਾਂ ਦੀਆਂ ਟਰਾਲੀਆਂ ’ਚ ਰੱਖੀ ਖਾਣ-ਪੀਣ ਵਾਲੀ ਸਮੱਗਰੀ ਅਤੇ ਹੋਰ ਸਾਮਾਨ ਨੂੰ ਅੱਗ ਨੇ ਬੁਰੀ ਤਰ੍ਹਾਂ ਆਪਣੀ ਲਪੇਟ 'ਚ ਲੈ ਕੇ ਤਬਾਹ ਕਰ ਦਿੱਤਾ।
ਇਹ ਵੀ ਪੜ੍ਹੋ- ਕਾਂਗਰਸੀ ਵਿਧਾਇਕ ਹੈਨਰੀ ਦੇ ਦਫ਼ਤਰ ’ਚ ਚੱਲੀ ਗੋਲੀ, ਇੱਕ ਜ਼ਖ਼ਮੀ
ਦੱਸ ਦੇਈਏ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਕਿਸਾਨਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਵਾਰ-ਵਾਰ ਅੱਗ ਲੱਗਣਾ ਕਿਸਾਨਾਂ ਵੱਲੋਂ ਵਰਤੀ ਜਾ ਰਹੀ ਕੋਈ ਲਾਪ੍ਰਵਾਹੀ ਨਹੀਂ, ਸਗੋਂ ਇਹ ਉਨ੍ਹਾਂ ਨੂੰ ਧਰਨੇ ਤੋਂ ਹਟਾਉਣ ਦੀ ਸਰਕਾਰ ਵੱਲੋਂ ਰਚੀ ਜਾ ਰਹੀ ਇਕ ਕੋਝੀ ਸਾਜ਼ਿਸ਼ ਹੈ।
ਟੀਕਾਕਰਨ ਤੋਂ ਬਾਅਦ ਵੀ ਕਿਉਂ ਹੁੰਦਾ ਹੈ ਕੋਰੋਨਾ, ਪੜ੍ਹੋ ਪੂਰੀ ਖ਼ਬਰ
NEXT STORY