ਸ਼ੋਪੀਆਂ/ਜੰਮੂ (ਉਦੇ)- ਜੰਮੂ-ਕਸ਼ਮੀਰ ਪੁਲਸ ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ’ਚੋਂ ਇਕ ਹਾਈਬ੍ਰਿਡ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਕੋਲੋਂ ਹਥਿਆਰ ਅਤੇ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਸ਼ੋਪੀਆਂ ਪੁਲਸ ਨੇ ‘ਐਕਸ’ ’ਤੇ ਇਕ ਪੋਸਟ ਰਾਹੀਂ ਦੱਸਿਆ ਕਿ ਜੰਮੂ-ਕਸ਼ਮੀਰ ਪੁਲਸ, 178 ਬਟਾਲੀਅਨ ਸੀ. ਆਰ. ਪੀ. ਐੱਫ. ਅਤੇ 34 ਆਰ.ਆਰ. ਨੇ ਸ਼ੋਪੀਆਂ ਦੇ ਮਨਿਹਾਲ ਕਰਾਸਿੰਗ ’ਤੇ ਸਾਂਝਾ ਨਾਕਾ ਲਾਇਆ ਹੋਇਆ ਸੀ।
ਇਹ ਵੀ ਪੜ੍ਹੋ : 26 ਹਫ਼ਤਿਆਂ ਦੇ ਭਰੂਣ ਦੇ ਗਰਭਪਾਤ ਦੇ ਮਾਮਲੇ 'ਚ ਸੁਪਰੀਮ ਕੋਰਟ ਦਾ ਅਹਿਮ ਫ਼ੈਸਲਾ
ਪੁਲਸ ਨੇ ਸ਼ੱਕ ਦੇ ਆਧਾਰ ’ਤੇ ਇਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਹਥਿਆਰ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਈਬ੍ਰਿਡ ਅੱਤਵਾਦੀ ਕਿਸੇ ਟਾਰਗੈੱਟ ਕਿਲਿੰਗ ਨੂੰ ਅੰਜਾਮ ਦੇਣ ਦੀ ਤਾਕ ’ਚ ਸੀ। ਪੁਲਸ ਨੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਧਾਨ ਮੰਤਰੀ ਮੋਦੀ ਨੇ ਗੂਗਲ ਦੇ ਸੀਈਓ ਸੁੰਦਰ ਪਿਚਾਈ ਨਾਲ ਕੀਤੀ ਗੱਲਬਾਤ
NEXT STORY