ਨੈਸ਼ਨਲ ਡੈਸਕ: ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਮੰਗਲਵਾਰ ਨੂੰ ਅੱਤਵਾਦੀਆਂ ਨੇ ਇਕ ਪੁਲਸ ਮੁਲਾਜ਼ਮ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਗੁਲਾਮ ਮੁਹੰਮਦ ਡਾਰ ਨੂੰ ਅੱਤਵਾਦੀਆਂ ਨੇ ਜ਼ਿਲ੍ਹੇ ਦੇ ਪੱਟਨ ਖੇਤਰ 'ਚ ਕ੍ਰਾਲਪੋਰਾ 'ਚ ਉਨ੍ਹਾਂ ਦੇ ਘਰ ਦੇ ਬਾਹਰ ਗੋਲ਼ੀ ਮਾਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਡਾਰ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਅੱਧੀ ਰਾਤ ਪੁਲਸ ਅਤੇ ਲੁਟੇਰਿਆਂ ਵਿਚਾਲੇ ਹੋਇਆ ਮੁਕਾਬਲਾ, ਆਹਮੋ-ਸਾਹਮਣਿਓਂ ਚੱਲੀਆਂ ਗੋਲ਼ੀਆਂ
3 ਦਿਨਾਂ ਵਿਚ ਤੀਜਾ ਅੱਤਵਾਦੀ ਹਮਲਾ
ਕਸ਼ਮੀਰ ਘਾਟੀ ਵਿਚ ਪਿਛਲੇ ਤਿੰਨ ਦਿਨਾਂ ਵਿੱਚ ਇਹ ਤੀਜਾ ਅਜਿਹਾ ਅੱਤਵਾਦੀ ਹਮਲਾ ਹੈ। ਐਤਵਾਰ ਨੂੰ ਸ਼੍ਰੀਨਗਰ 'ਚ ਇਕ ਅੱਤਵਾਦੀ ਨੇ ਇਕ ਪੁਲਸ ਅਧਿਕਾਰੀ 'ਤੇ ਗੋਲ਼ੀ ਚਲਾ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਸੀ। ਇਸ ਦੇ ਨਾਲ ਹੀ ਸੋਮਵਾਰ ਨੂੰ ਪੁਲਵਾਮਾ ਜ਼ਿਲ੍ਹੇ ਵਿਚ ਉੱਤਰ ਪ੍ਰਦੇਸ਼ ਦੇ ਇਕ ਮਜ਼ਦੂਰ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ED ਦਾ ਨੋਟਿਸ, ਇਸ ਮਾਮਲੇ 'ਚ ਹੋਵੇਗੀ ਪੁੱਛਗਿੱਛ
ਜੰਮੂ-ਕਸ਼ਮੀਰ ਪੁਲਸ ਨੇ ਦਿੱਤੀ ਸ਼ਰਧਾਂਜਲੀ
ਕਸ਼ਮੀਰ ਜ਼ੋਨ ਪੁਲਸ ਨੇ ਆਪਣੇ ਅਧਿਕਾਰਤ X ਹੈਂਡਲ ਰਾਹੀਂ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਟਵੀਟ ਕੀਤਾ, "ਜ਼ਖ਼ਮੀ ਪੁਲਸ ਮੁਲਾਜ਼ਮ ਦੀ ਜਾਨ ਨਹੀਂ ਬੱਚ ਸਕੀ, ਉਨ੍ਹਾਂ ਨੇ ਸ਼ਹੀਦੀ ਪ੍ਰਾਪਤ ਕੀਤੀ। ਅਸੀਂ ਸ਼ਹੀਦ ਨੂੰ ਦਿਲੋਂ ਸ਼ਰਧਾਂਜਲੀ ਭੇਂਟ ਕਰਦੇ ਹਾਂ ਅਤੇ ਇਸ ਨਾਜ਼ੁਕ ਸਮੇਂ ਵਿਚ ਉਸ ਦੇ ਪਰਿਵਾਰ ਨਾਲ ਖੜੇ ਹਾਂ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਸਰਚ ਆਪਰੇਸ਼ਨ ਜਾਰੀ ਹੈ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'84 ਸਿੱਖ ਵਿਰੋਧੀ ਦੰਗੇ ਮਾਮਲੇ 'ਚ ਰਾਜਾ ਵੜਿੰਗ ਦਾ ਕਮਲ ਨਾਥ ਨੂੰ ਕਲੀਨ ਚਿੱਟ ਦੇਣਾ ਸੱਚ ਤੋਂ ਕੋਹਾਂ ਦੂਰ : ਚੁੱਘ
NEXT STORY