ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਐਤਵਾਰ ਨੂੰ ਸੁਰੱਖਿਆ ਫੋਰਸ ਦੀ ਟੀਮ ’ਤੇ ਅੱਤਵਾਦੀਆਂ ਦੇ ਹਮਲੇ ’ਚ ਇਕ ਪੁਲਸ ਮੁਲਾਜ਼ਮ ਸ਼ਹੀਦ ਹੋ ਗਇਆ, ਜਦਕਿ ਸੀ. ਆਰ. ਪੀ. ਐੱਫ. ਦਾ ਇਕ ਜਵਾਨ ਜ਼ਖਮੀ ਹੋ ਗਿਆ। ਪੁਲਸ ਮੁਤਾਬਕ ਇਹ ਅੱਤਵਾਦੀ ਹਮਲਾ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਪਿੰਗਲਾਨਾ ਇਲਾਕੇ ਪੁਲਸ ਟੀਮ ਅਤੇ ਸੀ. ਆਰ. ਪੀ. ਐੱਫ. ਜਵਾਨਾਂ ’ਤੇ ਹੋਇਆ।
ਜ਼ਖਮੀ ਜਵਾਨ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਅਤੇ ਹਮਲਾਵਾਰਾਂ ਨੂੰ ਫੜਨ ਲਈ ਮੌਕੇ ’ਤੇ ਵਾਧੂ ਫੋਰਸ ਭੇਜੀ ਗਈ ਹੈ। ਪੁਲਸ ਨੇ ਕਿਹਾ ਕਿ ਅੱਗੇ ਦੇ ਨਿਰਦੇਸ਼ਾਂ ਦਾ ਪਾਲਣ ਕੀਤਾ ਜਾਵੇਗਾ।
ਜੰਮੂ-ਕਸ਼ਮੀਰ ਪੁਲਸ ਨੇ ਟਵੀਟ ਕੀਤਾ, ‘‘ਅੱਤਵਾਦੀਆਂ ਨੇ ਪੁਲਵਾਮਾ ਦੇ ਪਿੰਗਲਾਨਾ ’ਚ CRPF ਅਤੇ ਪੁਲਸ ਦੀ ਸਾਂਝੀ ਨਾਕਾ ਟੀਮ ’ਤੇ ਗੋਲੀਆਂ ਚਲਾਈਆਂ। ਇਸ ਅੱਤਵਾਦੀ ਹਮਲੇ ’ਚ ਇਕ ਪੁਲਸ ਮੁਲਾਜ਼ਮ ਸ਼ਹੀਦ ਹੋ ਗਇਆ ਅਤੇ CRPF ਦਾ ਇਕ ਜਵਾਨ ਜ਼ਖ਼ਮੀ ਹੋ ਗਿਆ। ਹਮਲਾਵਰਾਂ ਦੀ ਭਾਲ ਲਈ ਪੂਰੇ ਇਲਾਕੇ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ।
ਸਰਦੀ ਦੀ ਆਹਟ, ਕਸ਼ਮੀਰ ’ਚ ਇਸ ਸੀਜ਼ਨ ਦੀ ਪਹਿਲੀ ਬਰਫ਼ਬਾਰੀ
NEXT STORY