ਜੰਮੂ- ਜੰਮੂ ਅਤੇ ਕਸ਼ਮੀਰ ਦੇ ਸ਼ੋਪੀਆਂ ਵਿਚ ਫੌਜੀ ਕੈਂਪ 'ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਦੋਹਾਂ ਪਾਸਿਓਂ ਜ਼ਬਰਦਸਤ ਗੋਲੀਬਾਰੀ ਕੀਤੀ ਗਈ। ਫੌਜ ਨੇ ਮੂੰਹ ਤੋੜ ਜਵਾਬ ਤੋਂ ਬਾਅਦ ਗੋਲੀਬਾਰੀ ਰੁਕ ਗਈ। ਗੋਲੀਬਾਰੀ ਵਿਚ ਕਿਸੇ ਵੀ ਜਵਾਨ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ। ਫਿਲਹਾਲ ਇਲਾਕੇ ਨੂੰ ਘੇਰ ਕੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਗਣਤੰਤਰ ਦਿਵਸ ਮੌਕੇ ਪੁਲਵਾਮਾ ਵਿਚ ਅੱਤਵਾਦੀਆਂ ਨੇ ਸੀ.ਆਰ.ਪੀ.ਐਫ. ਕੈਂਪ 'ਤੇ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿਚ 5 ਜਵਾਨ ਜ਼ਖਮੀ ਹੋ ਗਏ ਸਨ। ਇਸੇ ਦਿਨ ਤ੍ਰਾਲ ਵਿਚ ਫੌਜੀ ਕੈਂਪ 'ਤੇ ਹਮਲੇ ਦੀ ਵੀ ਖਬਰ ਆਈ ਸੀ।
ਦੱਸ ਦਈਏ ਕਿ ਸ਼ਨੀਵਾਰ ਨੂੰ ਪੁਲਵਾਮਾ ਦੇ ਪੰਪੋਰ ਅਤੇ ਖਾਨਮੋ ਇਲਾਕੇ ਵਿਚ ਅੱਤਵਾਦੀਆਂ ਨੇ ਐਸ.ਜੀ.ਓ.ਅਤੇ ਸੀ.ਆਰ.ਪੀ.ਐਫ. ਕੈਂਪ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ 5 ਜਵਾਨ ਜ਼ਖਮੀ ਹੋ ਗਏ ਸਨ। ਜਵਾਬੀ ਕਾਰਵਾਈ ਕਰਦੇ ਹੋਏ ਸੁਰੱਖਿਆ ਫੋਰਸਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਸੀ। ਮਾਰੇ ਗਏ ਅੱਤਵਾਦੀ ਜੈਸ਼-ਏ-ਮੁਹੰਮਦ ਅੱਤਵਾਦੀ ਸੰਗਠਨ ਦੇ ਸਨ।
ਈ-ਰਿਕਸ਼ਾ ਕਾਰਨ ਦਿੱਲੀ ਡਿਸਕਾਮ ਨੂੰ ਲੱਗ ਰਿਹੈ ਸਾਲਾਨਾ 150 ਕਰੋੜ ਰੁਪਏ ਦਾ ਚੂਨਾ
NEXT STORY