ਕਠੂਆ- ਜੰਮੂ-ਕਸ਼ਮੀਰ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜੰਮੂ ਦੇ ਕਠੂਆ 'ਚ ਫ਼ੌਜ ਦੇ ਵਾਹਨ 'ਤੇ ਅੱਤਵਾਦੀ ਹਮਲਾ ਹੋਇਆ ਹੈ। ਫ਼ੌਜ ਦੇ ਜਵਾਨਾਂ ਵਲੋਂ ਸਰਚ ਆਪ੍ਰੇਸ਼ਨ ਜਾਰੀ ਹੈ। ਅੱਤਵਾਦੀਆਂ ਨੇ ਭਾਰਤੀ ਫ਼ੌਜ ਦੇ ਵਾਹਨ ਨੂੰ ਨਿਸ਼ਾਨਾ ਬਣਾਇਆ ਹੈ। ਇਸ ਤੋਂ ਬਾਅਦ ਜਵਾਬੀ ਕਾਰਵਾਈ ਕਰਦਿਆਂ ਭਾਰਤ ਫ਼ੌਜ ਨੇ ਕਠੂਆ ਜ਼ਿਲ੍ਹੇ ਦੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ 2 ਤੋਂ 3 ਅੱਤਵਾਦੀਆਂ ਨੇ ਫ਼ੌਜ ਦੇ ਵਾਹਨ 'ਤੇ ਹਮਲਾ ਕੀਤਾ। ਫ਼ੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਚੁੱਕਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਗ੍ਰਨੇਡ ਨਾਲ ਹਮਲਾ ਕੀਤਾ ਹੈ। ਅੱਤਵਾਦੀ ਗ੍ਰਨੇਡ ਸੁੱਟ ਕੇ ਫ਼ਰਾਰ ਹੋ ਗਏ। ਇਸ ਹਮਲੇ 'ਚ 2 ਜਵਾਨ ਜ਼ਖ਼ਮੀ ਹੋ ਗਏ ਹਨ।
ਇਹ ਵੀ ਪੜ੍ਹੋ- ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ; ਸਕੂਲ-ਕਾਲਜ ਬੰਦ, ਜਹਾਜ਼ ਸੇਵਾਵਾਂ ਪ੍ਰਭਾਵਿਤ
ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਜੰਮੂ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਦੀਆਂ ਖ਼ਬਰਾਂ ਲਗਾਤਾਰ ਆ ਰਹੀਆਂ ਹਨ। ਇਕ ਦਿਨ ਪਹਿਲਾਂ ਹੀ ਜੰਮੂ-ਕਸ਼ਮੀਰ ਦੇ ਰਾਜੌਰੀ ਵਿਚ ਭਾਰਤੀ ਫ਼ੌਜ ਦੇ ਕੈਂਪ 'ਤੇ ਅੱਤਵਾਦੀ ਹਮਲੇ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਹਮਲੇ ਵਿਚ ਆਰਮੀ ਦਾ ਇਕ ਜਵਾਨ ਜ਼ਖ਼ਮੀ ਹੋ ਗਿਆ ਸੀ। ਅੱਤਵਾਦੀਆਂ ਨੇ ਫ਼ੌਜ ਦੇ ਕੈਂਪ 'ਤੇ ਗੋਲੀਬਾਰੀ ਕੀਤੀ ਸੀ। ਇਸ ਦੌਰਾਨ ਚੌਕਸ ਸੁਰੱਖਿਆ ਚੌਕੀ 'ਤੇ ਤਾਇਨਾਤ ਜਵਾਨਾਂ ਨੇ ਵੀ ਅੱਤਵਾਦੀਆਂ 'ਤੇ ਗੋਲੀਬਾਰੀ ਕੀਤੀ ਸੀ। ਘਟਨਾ ਦੇ ਸਮੇਂ ਫ਼ੌਜ ਦਾ ਜਵਾਨ ਜ਼ਖ਼ਮੀ ਹੋ ਗਿਆ ਸੀ। ਅੱਤਵਾਦੀ ਹਨ੍ਹੇਰੇ ਦਾ ਫਾਇਦਾ ਚੁੱਕ ਕੇ ਦੌੜਨ ਵਿਚ ਸਫ਼ਲ ਰਹੇ ਸਨ।
ਇਹ ਵੀ ਪੜ੍ਹੋ- ਡੈਮਾਂ ਤੋਂ ਛੱਡਿਆ ਗਿਆ ਲੱਖਾਂ ਕਿਊਸਿਕ ਪਾਣੀ, ਦਰਿਆਵਾਂ ਦੇ ਹੜ੍ਹ ਕਾਰਨ ਕਈ ਜ਼ਿਲ੍ਹੇ ਪ੍ਰਭਾਵਿਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਿਮਾਚਲ ਪ੍ਰਦੇਸ਼ 'ਚ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਹਾਈਵੇਅ ਸਮੇਤ 70 ਸੜਕਾਂ ਬੰਦ
NEXT STORY