ਸ਼੍ਰੀਨਗਰ - ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਬੜਗਾਮ 'ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੇ ਸੀ.ਆਰ.ਪੀ.ਐਫ. ਕੈਂਪ 'ਤੇ ਹਮਲਾ ਕੀਤਾ। ਹਮਲੇ 'ਚ ਤਿੰਨ ਸੀ.ਆਰ.ਪੀ.ਐਫ. ਦੇ ਜਵਾਨ ਜਖ਼ਮੀ ਹੋ ਗਏ। ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਕਸ਼ਮੀਰ 'ਚ ਇੱਕ ਹਫਤੇ 'ਚ ਸੀ.ਆਰ.ਪੀ.ਐਫ. 'ਤੇ ਇਹ ਦੂਜਾ ਹਮਲਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਮੋਟਰਸਾਇਕਲ 'ਤੇ ਸਵਾਰ ਹੋ ਕੇ ਆਏ ਸਨ। ਸੀ.ਆਰ.ਪੀ.ਐਫ. ਬੁਲਾਰਾ ਨੇ ਦੱਸਿਆ ਕਿ ਗ੍ਰਨੇਡ ਹਮਲੇ 'ਚ ਜਖ਼ਮੀ ਜਵਾਨਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ।
ਜਾਣਕਾਰੀ ਮੁਤਾਬਕ, ਸ਼ਾਮ ਕਰੀਬ ਸਾਢੇ ਪੰਜ ਵਜੇ ਬੜਗਾਮ ਦੇ ਦੁਨੀਵਾਰਾ 'ਚ ਸੀ.ਆਰ.ਪੀ.ਐਫ. ਕੈਂਪ 'ਤੇ ਅੱਤਵਾਦੀਆਂ ਨੇ ਗ੍ਰਨੇਡ ਸੁੱਟੇ ਜਿਸ 'ਚ ਸੀ.ਆਰ.ਪੀ.ਐਫ. ਦੇ ਤਿੰਨ ਜਵਾਨ ਮਹੇਸ਼ ਚੰਦ, ਪ੍ਰਕਾਸ਼ ਰਾਵ ਅਤੇ ਕੇ. ਸਿਰਨੁ ਜਖਮੀ ਹੋ ਗਏ। ਕੈਂਪ 'ਚ ਮੌਜੂਦ ਹੋਰ ਜਵਾਨਾਂ ਨੇ ਤੁਰੰਤ ਜਖ਼ਮੀ ਜਵਾਨਾਂ ਨੂੰ ਉੱਥੋ ਸੁਰੱਖਿਅਤ ਥਾਂ 'ਤੇ ਪਹੁੰਚਾਇਆ। ਹਮਲੇ ਤੋਂ ਬਾਅਦ ਅੱਤਵਾਦੀਆਂ ਨੂੰ ਫੜਨ ਲਈ ਇੱਕ ਤਲਾਸ਼ੀ ਮੁਹਿੰਮ ਚਲਾਈ ਗਈ ਹੈ।
ਨਬਾਲਿਗ ਦੇ ਅਗਵਾ ਅਤੇ ਮੌਤ ਦੇ ਦੋ ਦੋਸ਼ੀਆਂ ਦੀ ਮੌਤ ਦੀ ਸਜ਼ਾ ਉਮਰ ਕੈਦ 'ਚ ਤਬਦੀਲ
NEXT STORY