ਨੈਸ਼ਨਲ ਡੈਸਕ- ਸੁਰੱਖਿਆ ਫੋਰਸਾਂ ਨੇ ਸੋਮਵਾਰ ਨੂੰ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਚਲਾਏ ਗਏ ਇਕ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਇਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕਰ ਕੇ ਉਥੋਂ ਹਥਿਆਰ, ਗੋਲਾ-ਬਾਰੂਦ ਅਤੇ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਕੁਪਵਾੜਾ ਦੇ ਕਲਾਰੂਸ ਇਲਾਕੇ ਵਿਚ ਚੱਲ ਰਹੇ ਤਿੰਨ ਦਿਨ ਦੇ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਸੀਮਾ ਸੁਰੱਖਿਆ ਫੋਰਸ, ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਨੂੰ ਇਕ ਪਥਰੀਲੀ ਗੁਫਾ ਬਾਰੇ ਜਾਣਕਾਰੀ ਮਿਲੀ। ਗੁਫਾ ਦੀ ਤਲਾਸ਼ੀ ਲੈਣ ਦੌਰਾਨ ਸੁਰੱਖਿਆ ਫੋਰਸਾਂ ਨੇ ਉਥੋਂ 12 ਚੀਨੀ ਗ੍ਰੇਨੇਡ, ਗੋਲਾ-ਬਾਰੂਦ ਸਮੇਤ ਚੀਨੀ ਪਿਸਤੌਲ, ਕੇਨਵੁੱਡ ਰੇਡੀਓ ਸੈੱਟ, ਉਰਦੂ ਆਈ.ਈ.ਡੀ. ਮੈਨੂਅਲ , ਫਾਇਰ ਸਟਿਕ ਅਤੇ ਹੋਰ ਸਾਮਾਨ ਬਰਾਮਦ ਕੀਤਾ।
ਇਹ ਵੀ ਪੜ੍ਹੋ- 'ਅੱਖਾਂ ਬੰਦ ਕਰ, ਤੈਨੂੰ Surprise ਦੇਵਾਂ...' ਕਹਿ ਕੇ ਪਤੀ ਨੇ ਕਰ'ਤਾ ਵੱਡਾ ਕਾਂਡ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੰਗਾਲੀ ਨੂੰ 'ਬੰਗਲਾਦੇਸ਼ੀ' ਭਾਸ਼ਾ ਕਹਿਣ 'ਤੇ ਮਮਤਾ ਨੇ ਦਿੱਲੀ ਪੁਲਸ 'ਤੇ ਵਿੰਨ੍ਹਿਆ ਨਿਸ਼ਾਨਾ
NEXT STORY