ਸ਼੍ਰੀਨਗਰ— ਸੁਰੱਖਿਆ ਫੋਰਸ ਨਾਲ ਮੁਕਾਬਲੇ ਵਿਚ ਮਾਰੇ ਗਏ ਅੱਤਵਾਦੀ ਬੁਰਹਾਨ ਵਾਨੀ ਦੇ ਪਿਤਾ ਨੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਇਕ ਸਕੂਲ ਵਿਚ ਆਜ਼ਾਦੀ ਦਿਹਾੜੇ ਮੌਕੇ ਐਤਵਾਰ ਨੂੰ ਤਿਰੰਗਾ ਲਹਿਰਾਇਆ। ਬੁਰਹਾਨ ਵਾਨੀ ਦੇ ਪਿਤਾ ਇਕ ਸਕੂਲ ਵਿਚ ਹੈੱਡ ਮਾਸਟਰ ਹਨ ਅਤੇ ਉਨ੍ਹਾਂ ਨੇ ਤਰਾਲ ਵਿਚ ਸਰਕਾਰੀ ਬਾਲਿਕਾ ਵਿਦਿਆ ਕੰਪਲੈਕਸ ਵਿਚ ਤਿਰੰਗਾ ਲਹਿਰਾਇਆ।
ਜੰਮੂ-ਕਸ਼ਮੀਰ ਕੇਂਦਰ ਸ਼ਾਸਿਤ ਪ੍ਰਸ਼ਾਸਨ ਨੇ ਸਾਰੀਆਂ ਸਿੱਖਿਅਕ ਸੰਸਥਾਵਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਆਜ਼ਾਦੀ ਦਿਹਾੜੇ ਦੇ ‘ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ’ ’ਤੇ ਰਾਸ਼ਟਰੀ ਤਿਰੰਗਾ ਲਹਿਰਾਉਣ ਦਾ ਨਿਰਦੇਸ਼ ਦਿੱਤਾ ਸੀ। ਜ਼ਿਕਰਯੋਗ ਹੈ ਕਿ ਬੁਰਹਾਨ ਵਾਨੀ ਹਿਜ਼ਬੁਲ ਮੁਜਾਹਿਦੀਨ ਸੰਗਠਨ ਨਾਲ ਜੁੜਿਆ ਸੀ ਅਤੇ ਜੁਲਾਈ 2016 ਵਿਚ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ ਸੁਰੱਖਿਆ ਫੋਰਸ ਨਾਲ ਮੁਕਾਬਲੇ ਵਿਚ ਮਾਰਿਆ ਗਿਆ ਸੀ।
ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨ; ਸ਼ਾਂਤੀਪੂਰਨ ਲਹਿਰਾਇਆ ‘ਤਿੰਰਗਾ’
NEXT STORY