ਸ਼੍ਰੀਨਗਰ- ਸੁਰੱਖਿਆ ਫ਼ੋਰਸਾਂ ਨੇ ਬੁੱਧਵਾਰ ਨੂੰ ਜੰਮੂ ਕਸ਼ਮੀਰ ਦੇ ਗੁਰੇਜ ਸ਼ਹਿਰ 'ਚ ਇਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕਰ ਕੇ ਹਥਿਆਰ, ਹੱਥਗੋਲੇ ਸਮੇਤ ਕਈ ਵਿਸਫ਼ੋਟਕ ਸਮੱਗਰੀਆਂ ਬਰਾਮਦ ਕੀਤੀਆਂ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਕ ਖੁਫ਼ੀਆ ਸੂਚਨਾ ਦੇ ਆਧਾਰ 'ਤੇ ਫ਼ੌਜ ਅਤੇ ਜੰਮੂ ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ ਸ਼ਹਿਰ 'ਚ ਸਾਂਝੀ ਤਲਾਸ਼ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਇਕ ਭੂਮੀਗਤ ਟਿਕਾਣੇ ਦਾ ਪਰਦਾਫਾਸ਼ ਕੀਤਾ ਗਿਆ ਅਤੇ ਉੱਥੋਂ ਭਾਰੀ ਮਾਤਰਾ 'ਚ ਹਥਿਆਰ, ਹੱਥਗੋਲੇ, ਪਿਸਤੌਲ ਅਤੇ ਗੋਲਾ-ਬਾਰੂਦ ਬਰਾਮਦ ਕੀਤੇ ਗਏ।
ਦੱਸਣਯੋਗ ਹੈ ਇਸ ਤੋਂ ਪਹਿਲਾਂ ਜੰਮੂ- ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਹੋਰ ਏਜੰਸੀਆਂ ਦੀ ਮਦਦ ਨਾਲ ਸੋਮਵਾਰ ਨੂੰ ਜੰਮੂ ਕਸ਼ਮੀਰ ਦੇ ਸਰਹੱਦੀ ਪੁੰਛ ਜ਼ਿਲ੍ਹੇ 'ਚ ਇਕ ਟਿਕਾਣੇ ਤੋਂ ਹਥਿਆਰ ਅਤੇ ਗੋਲਾ-ਬਾਰੂਦ ਦਾ ਜ਼ਖੀਰਾ ਬਰਾਮਦ ਕੀਤਾ। ਬੀ.ਐੱਸ.ਐੱਫ. ਦੇ ਬੁਲਾਰੇ ਨੇ ਦੱਸਿਆ ਕਿ ਪੁੰਛ ਇਲਾਕੇ 'ਚ ਇਕ ਟਿਕਾਣੇ ਤੋਂ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਜ਼ਬਤ ਕਰ ਕਰ ਕੇ ਆਜ਼ਾਦੀ ਦਿਵਸ ਤੋਂ ਪਹਿਲਾਂ ਇਕ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਅਸਫ਼ਲ ਕਰ ਦਿੱਤੀ ਗਈ। ਬੁਲਾਰੇ ਨੇ ਦੱਸਿਆ ਕਿ ਖੁਫ਼ੀਆ ਸੂਚਨਾ ਦੇ ਆਧਾਰ 'ਤੇ ਬੀ.ਐੱਸ.ਐੱਫ. ਨੇ ਪੁੰਛ 'ਚ ਮੇਂਢਰ ਦੀ ਮਨਕੋਟ ਤਹਿਸੀਲ ਦੇ ਸੰਗਦ ਪਿੰਡ 'ਚ ਜੰਗਲਾਤ ਖੇਤਰ 'ਚ ਫ਼ੌਜ ਅਤੇ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਦੇ ਜਵਾਨਾਂ ਨਾਲ ਸੰਯੁਕਤ ਮੁਹਿੰਮ ਸ਼ੁਰੂ ਕੀਤੀ। ਤਲਾਸ਼ੀ ਮੁਹਿੰਮ ਦੌਰਾਨ ਹਥਿਆਰਾਂ ਅਤੇ ਗੋਲਾ-ਬਾਰੂਦ ਦਾ ਜ਼ਖੀਰਾ ਬਰਾਮਦ ਕੀਤਾ ਗਿਆ।
ਮੁੱਖ ਸਕੱਤਰ ਨਾਲ ਹੱਥੋਪਾਈ ਦੇ ਮਾਮਲੇ 'ਚ ਬਰੀ ਹੋਣ ਤੋਂ ਬਾਅਦ ਕੇਜਰੀਵਾਲ, ਸਿਸੋਦੀਆ ਨੇ ਕਿਹਾ- ਸੱਚ ਦੀ ਜਿੱਤ ਹੋਈ
NEXT STORY