ਰਾਜੌਰੀ (ਭਾਸ਼ਾ)- ਜੰਮੂ ਕਸ਼ਮੀਰ 'ਚ ਰਾਜੌਰੀ ਜ਼ਿਲ੍ਹੇ ਦੇ ਇਕ ਜੰਗਲਾਤ ਖੇਤਰ 'ਚ ਇਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕਰ ਕੇ ਕੁਝ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤੇ ਗਏ। ਸੁਰੱਖਿਆ ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਪੁਲਸ, ਰਾਸ਼ਟਰੀ ਰਾਈਫਲਜ਼ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਦੇ ਕਾਲਾਕੋਟ 'ਚ ਧਰਮਸਾਲ ਇਲਾਕੇ ਦੇ ਗੁਲਾਬਗੜ੍ਹ 'ਚ ਸੰਯੁਕਤ ਘੇਰਾਬੰਦੀ ਕੀਤੀ ਅਤੇ ਤਲਾਸ਼ ਮੁਹਿੰਮ ਚਲਾਈ, ਜਿਸ ਦੌਰਾਨ ਇਸ ਟਿਕਾਣੇ ਦਾ ਪਰਦਾਫਾਸ਼ ਹੋਇਆ।
ਸ਼ੱਕੀ ਗਤੀਵਿਧੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਬੁੱਧਵਾਰ ਦੇਰ ਰਾਤ ਇਹ ਤਲਾਸ਼ ਮੁਹਿੰਮ ਸ਼ੁਰੂ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀ ਟਿਕਾਣੇ ਤੋਂ ਇਕ ਏ.ਕੇ. ਅਸਾਲਟ ਰਾਈਫਲ, ਇਕ ਮੈਗਜ਼ੀਨ ਅਤੇ ਕੁਝ ਕਾਰਤੂਸ ਬਰਾਮਦ ਕੀਤੇ ਗਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਸਦ 'ਚ ਬੋਲੇ ਮੀਤ ਹੇਅਰ, ਉਠਾਇਆ ਰਾਜਪੁਰਾ-ਚੰਡੀਗੜ੍ਹ ਰੇਲ ਸੰਪਰਕ ਦਾ ਮੁੱਦਾ
NEXT STORY