ਜੰਮੂ (ਪੀ. ਟੀ. ਆਈ.): ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਪੁਲਸ ਵਿਚਾਲੇ ਐਨਕਾਊਂਟਰ ਹੋ ਗਿਆ। ਇਹ ਮੁਕਾਬਲਾ ਅਜੇ ਵੀ ਜਾਰੀ ਹੈ ਤੇ ਹੁਣ ਤਕ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਗਿਆ ਹੈ। ਮੁਕਾਬਲੇ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਬੁਢਲ ਖੇਤਰ ਦੇ ਗੁੰਢਾ-ਖਵਾਸ ਪਿੰਡ 'ਚ ਪੁਲਸ ਅਤੇ ਫ਼ੌਜ ਵੱਲੋਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਮੁਕਾਬਲਾ ਸ਼ੁਰੂ ਹੋਇਆ ਸੀ। ਇਸ ਮੁਕਾਬਲੇ ਵਿਚ ਇਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, ਮੁਖ਼ਬਰ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਪੁਲਸ ਦੇ ਮੁਲਾਜ਼ਮਾਂ ਖ਼ਿਲਾਫ਼ ਮਾਮਲਾ ਦਰਜ
ਜੰਮੂ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏਡੀਜੀਪੀ) ਮੁਕੇਸ਼ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਮਿਲੀ ਫੀਡਬੈਕ ਦੇ ਅਨੁਸਾਰ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲਾ ਅਜੇ ਵੀ ਜਾਰੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵੀ ਜੰਮੂ ਅਤੇ ਫ਼ੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਮੁਕਾਬਲੇ ਵਿਚ ਜ਼ਖ਼ਮੀ ਹੋਏ ਫ਼ੌਜ ਦੇ 3 ਜਵਾਨ ਸ਼ਹੀਦ ਹੋ ਗਏ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿੰਸਾ ਪ੍ਰਭਾਵਿਤ ਨੂਹ ’ਚ ਹੁਣ 2.6 ਏਕੜ ਜ਼ਮੀਨ ’ਤੇ ਬਣੀਆਂ ਨਾਜਾਇਜ਼ ਉਸਾਰੀਆਂ ’ਤੇ ਚਲਿਆ ਬੁਲਡੋਜ਼ਰ
NEXT STORY