ਸ਼੍ਰੀਨਗਰ– ਜੰਮੂ-ਕਸ਼ਮੀਰ ਪੁਲਸ ਨੇ ਕੁਪਵਾੜਾ ਜ਼ਿਲੇ ’ਚ ਅੱਤਵਾਦ ਸਬੰਧੀ ਸਰਗਰਮੀਆਂ ’ਚ ਸ਼ਾਮਲ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ਤੋਂ ਸੰਚਾਲਿਤ ਅੱਤਵਾਦੀ ਮਾਡਿਊਲ ਦਾ ਭਾਂਡਾ ਭੰਨਿਆ ਹੈ।
ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਕੁਪਵਾੜਾ ਪੁਲਸ ਨੇ ਜ਼ਿਲੇ ਦੇ ਕਰਨਾਹ ਇਲਾਕੇ ’ਚ ਅੱਤਵਾਦੀਆਂ ਦੇ 5 ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕਰ ਕੇ ਹਥਿਆਰਾਂ ਤੇ ਗੋਲਾ-ਬਾਰੂਦ ਦਾ ਜ਼ਖੀਰਾ ਬਰਾਮਦ ਕੀਤਾ ਹੈ। ਪੁਲਸ ਨੇ ਇਕ ਭਰੋਸੇਯੋਗ ਸੂਚਨਾ ’ਤੇ ਕਾਰਵਾਈ ਕਰਦਿਆਂ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ, ਜੋ ਲਸ਼ਕਰ-ਏ-ਤੋਇਬਾ ਦੇ ਪੀ. ਓ. ਕੇ. ’ਚ ਸਥਿਤ ਆਕਿਆਂ ਵਲੋਂ ਭੇਜੇ ਗਏ ਹਥਿਆਰਾਂ ਤੇ ਗੋਲਾ-ਬਾਰੂਦ ਦੀ ਸਮੱਗਲਿੰਗ ਵਿਚ ਸ਼ਾਮਲ ਸੀ। ਇਨ੍ਹਾਂ ਆਕਿਆਂ ਦੀ ਪਛਾਣ ਮੰਜੂਰ ਅਹਿਮਦ ਸ਼ੇਖ ਉਰਫ ਸ਼ਕੂਰ ਤੇ ਕਾਜੀ ਮੁਹੰਮਦ ਖੁਸ਼ਾਲ ਵਜੋਂ ਹੋਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਹਾਰ ਦੇ CM ਨਿਤੀਸ਼ ਕੁਮਾਰ ਨੇ ਛੱਡਿਆ ਸੱਤਾਧਾਰੀ ਗਠਜੋੜ, ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
NEXT STORY