ਪੁੰਛ (ਧਨੁਜ)– ਰਾਜੌਰੀ ਜ਼ਿਲੇ ਦੇ ਨੌਸ਼ਹਿਰਾ ’ਚ ਕੰਟਰੋਲ ਰੇਖਾ ’ਤੇ ਘੁਸਪੈਠ ਕਰਦੇ ਸਮੇਂ ਭਾਰਤੀ ਫ਼ੌਜ ਵੱਲੋਂ ਕੀਤੀ ਗਈ ਗੋਲੀਬਾਰੀ ’ਚ ਜ਼ਖ਼ਮੀ ਹੋਣ ਤੋ ਬਾਅਦ ਫੌਜ ਵੱਲੋਂ ਗ੍ਰਿਫਤਾਰ ਪਾਕਿਸਤਾਨੀ ਅੱਤਵਾਦੀ ਤਬਰਾਕ ਹੁਸੈਨ ਦੀ ਰਾਜੌਰੀ ਦੇ ਮਿਲਟਰੀ ਹਸਪਤਾਲ ’ਚ ਇਲਾਜ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਬੀਤੇ ਦਿਨ ਮੌਤ ਹੋ ਗਈ ਸੀ। ਉਥੇ ਹੀ ਸੋਮਵਾਰ ਦੁਪਹਿਰ ਨੂੰ ਪਾਕਿਸਤਾਨੀ ਅੱਤਵਾਦੀ ਤਬਰਾਕ ਹੁਸੈਨ ਦੀ ਲਾਸ਼ ਭਾਰਤੀ ਫੌਜ ਨੇ ਕੰਟਰੋਲ ਰੇਖਾ ’ਤੇ ਚੱਕਾਂ ਦਾ ਬਾਗ ਦੇ ਰਸਤੇ ਪਾਕਿਸਤਾਨੀ ਫੌਜ ਨੂੰ ਸੌਂਪ ਦਿੱਤੀ ਗਈ।
ਜਾਣਕਾਰੀ ਮੁਤਾਬਕ ਦੋਵਾਂ ਪਾਸਿਆਂ ਦੇ ਅਧਿਕਾਰੀਆਂ ਦੀ ਮੌਜੂਦਗੀ ’ਚ ਕੰਟਰੋਲ ਰੇਖਾ ਦੇ ਗੇਟ ਖੋਲ੍ਹੇ ਗਏ, ਜਿੱਥੇ ਪਾਕਿਸਤਾਨੀ ਫੌਜ ਨੇ ਅੱਤਵਾਦੀ ਦੀ ਲਾਸ਼ ਨੂੰ ਸਵੀਕਾਰ ਕਰ ਲਿਆ। ਇਹ ਪਹਿਲਾ ਮੌਕਾ ਹੈ ਜਦੋਂ ਪਾਕਿਸਤਾਨੀ ਫੌਜ ਨੇ ਕਿਸੇ ਅੱਤਵਾਦੀ ਦੀ ਲਾਸ਼ ਨੂੰ ਸਵੀਕਾਰ ਕੀਤਾ ਹੈ, ਜਦ ਕਿ ਇਸ ਤੋਂ ਪਹਿਲਾਂ ਹਰ ਵਾਰ ਪਾਕਿਸਤਾਨੀ ਫੌਜ ਅੱਤਵਾਦੀ ਨੂੰ ਆਪਣਾ ਨਾਗਰਿਕ ਮੰਨਣ ਤੋਂ ਇਨਕਾਰ ਕਰ ਦਿੰਦੀ ਸੀ।
CM ਕੇਜਰੀਵਾਲ ਅਤੇ ਭਗਵੰਤ ਮਾਨ ਭਲਕੇ ਤੋਂ ਦੋ ਦਿਨਾਂ ਹਰਿਆਣਾ ਦੌਰੇ ’ਤੇ, ਜਨਤਾ ਦੀ ਟਟੋਲਣਗੇ ਨਬਜ਼
NEXT STORY