ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਕਿਹਾ ਕਿ ਪਿਛਲੇ ਹਫ਼ਤੇ ਇੱਥੇ ਪੰਜਾਬ ਦੇ 2 ਮਜ਼ਦੂਰਾਂ ਦਾ ਕਤਲ ਕਰਨ ਵਾਲੇ ਅੱਤਵਾਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਐਡੀਸ਼ਨਲ ਪੁਲਸ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਵਿਜੇ ਕੁਮਾਰ ਨੇ ਦੱਸਿਆ ਕਿ ਹਮਲੇ 'ਚ ਇਸਤੇਮਾਲ ਕੀਤਾ ਗਿਆ ਹਥਿਆਰ, ਇਕ ਪਿਸਤੌਲ ਬਰਾਮਦ ਕਰ ਲਈ ਗਈ ਹੈ।
ਉਨ੍ਹਾਂ ਕਿਹਾ,''7 ਫਰਵਰੀ ਨੂੰ ਸ਼ਹਿਰ ਦੇ ਹੱਬਾ ਕਦਲ ਇਲਾਕੇ 'ਚ ਪੰਜਾਬ ਦੇ 2 ਮਜ਼ਦੂਰਾਂ 'ਤੇ ਗੋਲੀਆਂ ਚਲਾਉਣ ਵਾਲੇ ਅੱਤਵਾਦੀ ਆਦਿਲ ਮੰਜ਼ੂਰ ਲੰਗੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।'' ਕੁਮਾਰ ਨੇ ਕਿਹਾ ਕਿ ਸ਼੍ਰੀਨਗਰ 'ਚ ਗ੍ਰਿਫ਼ਤਾਰ ਕੀਤੇ ਗਏ ਲਾਂਗੂ ਨੂੰ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਸਥਿਤ ਹੈਂਡਲਰਾਂ ਵਲੋਂ ਅੱਤਵਾਦ 'ਚ ਲਿਆਂਦਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨ ਅੰਦੋਲਨ 2.0: ਸ਼ੰਭੂ ਬਾਰਡਰ 'ਤੇ ਮਾਹੌਲ ਤਣਾਅਪੂਰਨ, ਕਿਸਾਨਾਂ ਨੇ ਤੋੜੇ ਬੈਰੀਕੇਡਜ਼
NEXT STORY