ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦਾ ਪਤਾ ਲੱਗਾ ਹੈ। ਇਸ ਗੱਲ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਅਵੰਤੀਪੁਰਾ ਦੇ ਨਾਦੇਰ ਤ੍ਰਾਲ ਇਲਾਕੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸਹੀ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਇਹ ਵੀ ਪੜ੍ਹੋ : ਮੁੜ ਲਾਜ਼ਮੀ ਹੋਇਆ ਮਾਸਕ, ਹੋ ਜਾਓ ਸਾਵਧਾਨ, ਜਾਰੀ ਹੋਈ ਚਿਤਾਵਨੀ
ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਅਧਿਕਾਰੀ ਨੇ ਦੱਸਿਆ ਕਿ ਜਵਾਬੀ ਕਾਰਵਾਈ ਵਿੱਚ ਤਿੰਨ ਅੱਤਵਾਦੀ ਮਾਰੇ ਗਏ। ਅੱਤਵਾਦੀਆਂ ਦੀ ਪਛਾਣ ਅਤੇ ਉਨ੍ਹਾਂ ਦੇ ਸੰਗਠਨ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਸ ਅਨੁਸਾਰ, ਇਲਾਕੇ ਵਿੱਚ ਅਜੇ ਵੀ ਤਲਾਸ਼ੀ ਮੁਹਿੰਮ ਜਾਰੀ ਹੈ।
ਇਹ ਵੀ ਪੜ੍ਹੋ : ਵਿਆਹ ਤੋਂ ਚੌਥੇ ਦਿਨ ਲਾੜੀ ਨੇ ਕੀਤਾ ਲਾੜੇ ਦਾ ਕਤਲ, ਵਜ੍ਹਾ ਜਾਣ ਉੱਡਣਗੇ ਹੋਸ਼
ਵੱਡੀ ਖ਼ਬਰ: ਸਿੱਖ ਲਾਈਟ ਇਨਫੈਂਟਰੀ 'ਚ ਤਾਇਨਾਤ ਫ਼ੌਜੀ ਗ੍ਰਿਫ਼ਤਾਰ, ਹੈਰਾਨ ਕਰੇਗਾ ਪੂਰਾ ਮਾਮਲਾ
NEXT STORY