ਸ੍ਰੀਨਗਰ : ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ਼ ਸੈਕਟਰ ਵਿੱਚ ਸੁਰੱਖਿਆ ਬਲਾਂ ਵੱਲੋਂ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਤੋਂ ਬਾਅਦ ਫਾਇਰਿੰਗ ਦੌਰਾਨ ਦੋ ਅਣਪਛਾਤੇ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਗੱਲ ਦੀ ਜਾਣਕਾਰੀ ਫੌਜ ਵਲੋਂ ਦਿੱਤੀ ਗਈ ਹੈ। ਜੰਮੂ-ਕਸ਼ਮੀਰ ਪੁਲਸ ਵੱਲੋਂ ਘੁਸਪੈਠ ਦੀ ਸੰਭਾਵਿਤ ਕੋਸ਼ਿਸ਼ ਬਾਰੇ ਦਿੱਤੀ ਗਈ ਖਾਸ ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਨੇ ਕੰਟਰੋਲ ਰੇਖਾ (LoC) ਦੇ ਨੇੜੇ ਨੌਸ਼ੇਰਾ ਨਾਰ ਖੇਤਰ ਵਿੱਚ ਇੱਕ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ।
ਪੜ੍ਹੋ ਇਹ ਵੀ - ਨਦੀ ’ਚ ਨਹਾਉਂਦੇ ਸਮੇਂ ਵਾਪਰੀ ਘਟਨਾ : ਮਸਤੀ ਕਰਦੇ ਰੁੜ੍ਹੇ 6 ਦੋਸਤ, 4 ਲਾਸ਼ਾਂ ਬਰਾਮਦ
ਇਸ ਦੌਰਾਨ ਚੌਕਸ ਫੌਜਾਂ ਨੇ ਸ਼ੱਕੀ ਗਤੀਵਿਧੀਆਂ ਦਾ ਪਤਾ ਲਗਾਇਆ ਅਤੇ ਘੁਸਪੈਠੀਆਂ ਨੂੰ ਚੁਣੌਤੀ ਦਿੱਤੀ, ਜਿਸ ਦਾ ਜਵਾਬ ਉਹਨਾਂ ਨੇ ਅੰਨ੍ਹੇਵਾਹ ਗੋਲੀਬਾਰੀ ਕਰਕੇ ਦਿੱਤਾ। ਸੁਰੱਖਿਆ ਬਲਾਂ ਵਲੋਂ ਵੀ ਤੁਰੰਤ ਜਵਾਬੀ ਕਾਰਵਾਈ ਕੀਤੀ ਗਈ ਅਤੇ ਗੋਲੀਬਾਰੀ ਕਰਦੇ ਹੋਏ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਮਾਰੇ ਗਏ ਅੱਤਵਾਦੀਆਂ ਅਤੇ ਉਨ੍ਹਾਂ ਦੇ ਸੰਗਠਨ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ। ਫੌਜ ਦੀ ਸ਼੍ਰੀਨਗਰ ਸਥਿਤ ਚਿਨਾਰ ਕੋਰ ਨੇ ਇੱਕ ਬਿਆਨ ਵਿੱਚ ਕਾਰਵਾਈ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਇਹ ਅਜੇ ਵੀ ਜਾਰੀ ਹੈ।
ਪੜ੍ਹੋ ਇਹ ਵੀ - ਰੇਹੜੀ-ਫੜ੍ਹੀ ਲਗਾਉਣ ਵਾਲੇ ਲੋਕਾਂ ਲਈ ਖ਼ੁਸ਼ਖ਼ਬਰੀ: ਸਰਕਾਰ ਨੇ ਕਰ 'ਤਾ ਵੱਡਾ ਐਲਾਨ
ਆਪਣੇ ਬਿਆਨ ਵਿਚ ਚਿਨਾਰ ਕੋਰ ਨੇ ਕਿਹਾ, "ਜੰਮੂ-ਕਸ਼ਮੀਰ ਪੁਲਸ ਵੱਲੋਂ ਘੁਸਪੈਠ ਦੀ ਸੰਭਾਵਿਤ ਕੋਸ਼ਿਸ਼ ਬਾਰੇ ਦਿੱਤੀ ਗਈ ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਨੇ ਗੁਰੇਜ਼ ਸੈਕਟਰ ਵਿੱਚ ਇੱਕ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ। ਚੌਕਸ ਜਵਾਨਾਂ ਨੇ ਸ਼ੱਕੀ ਹਰਕਤਾਂ ਦੇਖੀਆਂ ਅਤੇ ਉਨ੍ਹਾਂ ਨੂੰ ਚੁਣੌਤੀ ਦਿੱਤੀ, ਜਿਸ ਦੇ ਨਤੀਜੇ ਵਜੋਂ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਫੌਜਾਂ ਨੇ ਪ੍ਰਭਾਵਸ਼ਾਲੀ ਢੰਗ ਨਾਲ ਜਵਾਬੀ ਕਾਰਵਾਈ ਕੀਤੀ ਅਤੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਆਪ੍ਰੇਸ਼ਨ ਜਾਰੀ ਹੈ।"
ਪੜ੍ਹੋ ਇਹ ਵੀ - 'No ਹੈਲਮੇਟ, No ਪੈਟਰੋਲ', 1 ਸਤੰਬਰ ਤੋਂ ਇਸ ਸੂਬੇ 'ਚ ਬਿਨਾਂ ਹੈਲਮੇਟ ਵਾਲੇ ਲੋਕਾਂ ਨੂੰ ਨਹੀਂ ਮਿਲੇਗਾ ਪੈਟਰੋਲ
ਦੱਸ ਦੇਈਏ ਕਿ ਹਾਲ ਹੀ ਦੇ ਦਿਨਾਂ ਵਿੱਚ ਇਹ ਦੂਜੀ ਘੁਸਪੈਠ ਦੀ ਕੋਸ਼ਿਸ਼ ਹੈ। ਤਿੰਨ ਦਿਨ ਪਹਿਲਾਂ, ਕੰਟਰੋਲ ਰੇਖਾ ਦੇ ਨੇੜੇ ਹਰਕਤ ਦਾ ਪਤਾ ਲੱਗਣ 'ਤੇ ਫੌਜ ਨੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ ਵਿੱਚ ਇਸੇ ਤਰ੍ਹਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਇਸ ਤੋਂ ਪਹਿਲਾਂ, 13 ਅਗਸਤ ਨੂੰ, ਇਸੇ ਸੈਕਟਰ ਵਿੱਚ ਗੋਲੀਬਾਰੀ ਦੌਰਾਨ ਇੱਕ ਜਵਾਨ ਸ਼ਹੀਦ ਹੋ ਗਿਆ ਸੀ।
ਪੜ੍ਹੋ ਇਹ ਵੀ - ਖ਼ੁਸ਼ਖਬਰੀ: ਹੁਣ ਹਰ ਮਹੀਨੇ 5000 ਰੁਪਏ ਮਿਲੇਗੀ ਬੁਢਾਪਾ ਪੈਨਸ਼ਨ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਨਦੀ ’ਚ ਨਹਾਉਂਦੇ ਸਮੇਂ ਵਾਪਰੀ ਘਟਨਾ : ਮਸਤੀ ਕਰਦੇ ਰੁੜ੍ਹੇ 6 ਦੋਸਤ, 4 ਲਾਸ਼ਾਂ ਬਰਾਮਦ
NEXT STORY