ਸ਼੍ਰੀਨਗਰ (ਭਾਸ਼ਾ)— ਜੰਮੂ-ਕਸ਼ਮੀਰ 'ਚ ਸ਼੍ਰੀਨਗਰ ਦੇ ਬਾਹਰੀ ਇਲਾਕੇ ਪਰੀਮਪੋਰਾ 'ਚ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ ਦੇ ਕਾਫ਼ਲੇ 'ਤੇ ਹਮਲਾ ਕੀਤਾ, ਜਿਸ ਕਾਰਨ ਦੋ ਫ਼ੌਜੀ ਜਵਾਨ ਸ਼ਹੀਦ ਹੋ ਗਏ। ਅਧਿਕਾਰਤ ਸੂਤਰਾਂ ਮੁਤਾਬਕ ਅੱਤਵਾਦੀਆਂ ਨੇ ਪਰੀਮਪੋਰਾ ਦੇ ਖੁਸ਼ੀਪੋਰਾ 'ਚ ਸੁਰੱਖਿਆ ਦਸਤਿਆਂ 'ਤੇ ਗੋਲੀਆਂ ਚਲਾਈਆਂ। ਅੱਤਵਾਦੀ ਅਫੜਾ-ਦਫੜੀ ਫੈਲਣ ਦੌਰਾਨ ਘਟਨਾ ਵਾਲੀ ਥਾਂ ਤੋਂ ਦੌੜਨ 'ਚ ਸਫ਼ਲ ਰਹੇ। ਪੁਲਸ ਅਧਿਕਾਰੀਆਂ ਮੁਤਾਬਕ ਸੁਰੱਖਿਆ ਦਸਤਿਆਂ ਨੇ ਅੱਤਵਾਦੀਆਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਗੋਲੀਬਾਰੀ 'ਚ ਜਵਾਨ ਜ਼ਖਮੀ ਹੋ ਗਏ। ਜ਼ਖਮੀ ਜਵਾਨਾਂ ਨੂੰ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਦੱਸਣਯੋਗ ਹੈ ਕਿ ਅੱਤਵਾਦੀ ਹਮਲਿਆਂ ਤੋਂ ਇਲਾਵਾ ਪਾਕਿਸਤਾਨ ਵਲੋਂ ਜੰਗਬੰਦੀ ਦੀ ਵੀ ਉਲੰਘਣਾ ਕੀਤੀ ਜਾ ਰਹੀ ਹੈ। ਪਾਕਿਸਤਾਨ ਵਲੋਂ ਰਾਜੌਰੀ ਦੇ ਨੌਸ਼ੇਰਾ ਸੈਕਟਰ 'ਚ ਬੀਤੇ ਸ਼ਨੀਵਾਰ ਨੂੰ ਭਾਰਤੀ ਫ਼ੌਜ ਦੀ ਪੋਸਟ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ ਗਈ ਸੀ। ਇਸ ਗੋਲੀਬਾਰੀ ਵਿਚ ਇਕ ਜਵਾਨ ਸ਼ਹੀਦ ਹੋ ਗਿਆ ਸੀ।
ਭਰਾ ਨੇ ਮਤਰੇਏ ਭਰਾ ਦੇ ਪਰਿਵਾਰ ਨੂੰ ਜ਼ਿੰਦਾ ਸਾੜਿਆ, ਫਿਰ ਕੀਤੀ ਖ਼ੁਦਕੁਸ਼ੀ
NEXT STORY