ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਅਸ਼ਦਰ ਗਲੀ ਵਿੱਚ ਭਾਰਤੀ ਫੌਜ, ਜੰਮੂ-ਕਸ਼ਮੀਰ ਪੁਲਸ ਤੇ ਸੀਆਰਪੀਐੱਫ ਦੁਆਰਾ ਕੀਤੇ ਗਏ ਇੱਕ ਸਾਂਝੇ ਸਰਚ ਆਪ੍ਰੇਸ਼ਨ ਵਿੱਚ ਇੱਕ ਵੱਡੀ ਸਫਲਤਾ ਮਿਲੀ ਹੈ। ਸਰਚ ਆਪ੍ਰੇਸ਼ਨ ਦੌਰਾਨ ਹੋਏ ਮੁਕਾਬਲੇ 'ਚ ਇੱਕ ਅੱਤਵਾਦੀ ਮਾਰਿਆ ਗਿਆ। ਇੱਕ ਏਕੇ ਰਾਈਫਲ ਤੇ ਜੰਗੀ ਉਪਕਰਣ ਬਰਾਮਦ ਕੀਤੇ ਗਏ। ਉੱਥੇ ਹੀ ਦੂਜੇ ਅੱਤਵਾਦੀ ਦੀ ਤਲਾਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਵੱਲੋਂ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ। ਅਧਿਕਾਰੀਆਂ ਦੇ ਅਨੁਸਾਰ ਪੁਲਵਾਮਾ ਜ਼ਿਲ੍ਹੇ ਦੇ ਪਾਖੇਰਪੋਰਾ ਤੋਂ ਬਡਗਾਮ ਦੇ ਯੁਸਮਾਰਗ ਵੱਲ ਸ਼ੱਕੀ ਅੱਤਵਾਦੀਆਂ ਦੇ ਇੱਕ ਸਮੂਹ ਦੀ ਗਤੀ ਬਾਰੇ ਸੂਚਨਾ ਮਿਲਣ ਤੋਂ ਬਾਅਦ ਇਹ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਸੀ।
ਸ਼੍ਰੀਨਗਰ ਸਥਿਤ ਫੌਜ ਦੀ ਚਿਨਾਰ ਕੋਰ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ, "ਖਾਸ ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਭਾਰਤੀ ਫੌਜ, ਜੰਮੂ-ਕਸ਼ਮੀਰ ਪੁਲਸ ਅਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਨੇ ਬਡਗਾਮ ਦੇ ਅਸਦਰ ਗਲੀ ਵਿੱਚ ਇੱਕ ਸਾਂਝਾ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ।" "ਸਚੇਤ ਜਵਾਨਾਂ ਨੇ ਸ਼ੱਕੀ ਹਰਕਤ ਦੇਖੀ ਅਤੇ ਚੁਣੌਤੀ ਦਿੱਤੇ ਜਾਣ 'ਤੇ, ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਹੋਈ ਭਿਆਨਕ ਮੁਠਭੇੜ ਵਿੱਚ, ਇੱਕ ਅੱਤਵਾਦੀ ਮਾਰਿਆ ਗਿਆ ਅਤੇ ਇੱਕ ਏਕੇ ਰਾਈਫਲ ਬਰਾਮਦ ਕੀਤੀ ਗਈ। ਅਧਿਕਾਰੀਆਂ ਨੇ ਕਿਹਾ, ਇਹ ਆਪ੍ਰੇਸ਼ਨ ਅਜੇ ਵੀ ਜਾਰੀ ਹੈ ਕਿਉਂਕਿ ਸੁਰੱਖਿਆ ਬਲ ਉਸੇ ਖੇਤਰ ਵਿੱਚ ਲੁਕੇ ਇੱਕ ਹੋਰ ਅੱਤਵਾਦੀ ਦੀ ਭਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਅਜੇ ਤੱਕ ਪਤਾ ਨਹੀਂ ਲੱਗ ਸਕੀ ਹੈ। ਇਹ ਮੁਕਾਬਲਾ ਘਾਟੀ ਵਿੱਚ ਕਈ ਮਹੀਨਿਆਂ ਦੀ ਸ਼ਾਂਤੀ ਤੋਂ ਬਾਅਦ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਿੱਲੀ ਪੁਲਸ ਨੇ ਸਾਈਬਰ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; 6 ਗ੍ਰਿਫ਼ਤਾਰ
NEXT STORY