ਨੈਸ਼ਨਲ ਡੈਸਕ - ਅੱਤਵਾਦੀਆਂ ਨੇ ਜੰਮੂ ਖੇਤਰ ਦੇ ਰਾਜੌਰੀ ਜ਼ਿਲ੍ਹੇ 'ਚ ਐੱਸ.ਓ.ਜੀ. ਥਾਨਾਮੰਡੀ ਦੇ ਵਾਹਨ 'ਤੇ ਗ੍ਰੇਨੇਡ ਸੁੱਟਿਆ। ਹਾਲਾਂਕਿ, ਇਹ ਵਿਸਫੋਟ ਨਹੀਂ ਹੋਇਆ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸ ਦੇਈਏ ਕਿ ਇਸ ਹਫਤੇ ਰਾਜੌਰੀ ਜ਼ਿਲੇ ਦੇ ਸੁੰਦਰਬਨੀ ਸੈਕਟਰ ਦੇ ਗੰਡੇਹ ਪਿੰਡ 'ਚ ਵੀ ਦੋ ਸ਼ੱਕੀ ਵਿਅਕਤੀ ਦੇਖੇ ਗਏ ਸਨ। ਇਸ ਦੀ ਸੂਚਨਾ ਮਿਲਣ 'ਤੇ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।
ਦੱਸ ਦਈਏ ਕਿ ਜੰਮੂ ਖੇਤਰ ਨੂੰ ਦਹਿਸ਼ਤਜ਼ਦਾ ਕਰਨ ਲਈ ਸਰਹੱਦ ਪਾਰ ਤੋਂ ਲਗਾਤਾਰ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਹਾਲਾਂਕਿ ਸੁਰੱਖਿਆ ਬਲਾਂ ਦੀ ਚੌਕਸੀ ਕਾਰਨ ਸਰਹੱਦ ਪਾਰ ਬੈਠੇ ਅੱਤਵਾਦੀ ਅਤੇ ਉਨ੍ਹਾਂ ਦੇ ਆਕਾ ਆਪਣੇ ਨਾਪਾਕ ਮਨਸੂਬਿਆਂ 'ਚ ਕਾਮਯਾਬ ਨਹੀਂ ਹੋ ਰਹੇ ਹਨ। ਹਾਲ ਹੀ 'ਚ ਕਸ਼ਮੀਰ ਖੇਤਰ ਦੇ ਕੁਪਵਾੜਾ ਜ਼ਿਲੇ ਦੇ ਜਚਲਦਾਰਾ ਇਲਾਕੇ ਦੇ ਪਿੰਡ ਕਰੁਮਹੁਰਾ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਪਾਕਿਸਤਾਨੀ ਅੱਤਵਾਦੀ ਕਮਾਂਡਰ ਸੈਫੁੱਲਾ ਮਾਰਿਆ ਗਿਆ ਸੀ।
ਸ਼ੱਕੀਆਂ ਨੂੰ ਹਥਿਆਰਾਂ ਸਮੇਤ ਕੀਤਾ ਗਿਆ ਕਾਬੂ
ਮਾਰੇ ਗਏ ਅੱਤਵਾਦੀ ਕੋਲੋਂ ਇਕ ਏਕੇ ਰਾਈਫਲ, ਚਾਰ ਮੈਗਜ਼ੀਨ, ਗ੍ਰੇਨੇਡ ਅਤੇ ਹੋਰ ਸਮੱਗਰੀ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਹੋਰ ਅੱਤਵਾਦੀ ਘਟਨਾਵਾਂ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਹਾਜਿਨ 'ਚ ਤਲਾਸ਼ੀ ਮੁਹਿੰਮ ਦੌਰਾਨ ਦੋ ਸ਼ੱਕੀਆਂ ਨੂੰ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।
ਪਤੀ ਦਾ ਕਤਲ ਕਰ ਲਾਸ਼ ਲੈ ਕੇ ਬਾਈਕ 'ਤੇ ਪ੍ਰੇਮੀ ਨਾਲ ਘੁੰਮਦੀ ਰਹੀ ਪਤਨੀ; ਮੁਸਕਾਨ ਵਰਗੀ ਨਿਕਲੀ ਗੋਪਾਲੀ
NEXT STORY