ਜੰਮੂ - ਦੇਸ਼ ਵਿੱਚ ਇੱਕ ਪਾਸੇ ਜਿੱਥੇ ਨਵੇਂ ਸਾਲ ਦੇ ਜਸ਼ਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਉਥੇ ਹੀ, ਜੰਮੂ-ਕਸ਼ਮੀਰ ਦੇ ਇੱਕ ਰੂ ਕੰਬਾਊ ਖ਼ਬਰ ਸਾਹਮਣੇ ਆ ਰਹੀ ਹੈ। ਨਿਊਜ਼ ਏਜੰਸੀ ਏ.ਐੱਨ.ਆਈ. ਦੀ ਰਿਪੋਰਟ ਦੇ ਮੁਤਾਬਕ ਵੀਰਵਾਰ ਸ਼ਾਮ ਜੰਮੂ-ਕਸ਼ਮੀਰ ਵਿੱਚ ਸ਼੍ਰੀਨਗਰ ਦੇ ਹਰਿ ਸਿੰਘ ਹਾਈ ਸਟ੍ਰੀਟ ਵਿੱਚ ਅੱਤਵਾਦੀਆਂ ਨੇ ਸ਼ਰੇਆਮ ਇੱਕ ਦੁਕਾਨਦਾਰ ਨੂੰ ਗੋਲੀਆਂ ਮਾਰੀਆਂ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪੁਲਸ ਅਤੇ ਸੁਰੱਖਿਆਬਲਾਂ ਦੀ ਟੀਮ ਪਹੁੰਚ ਗਈ ਹੈ। ਅੱਤਵਾਦੀਆਂ ਦੀ ਤਲਾਸ਼ ਵਿੱਚ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਨਵੇਂ ਸਾਲ ਦੇ ਸਵਾਗਤ ਦੀਆਂ ਤਿਆਰੀਆਂ ਵਿਚਾਲੇ ਘਾਟੀ ਵਿੱਚ ਦੁਕਾਨਦਾਰ 'ਤੇ ਅੱਤਵਾਦੀਆਂ ਵੱਲੋਂ ਹਮਲੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਦੌਰਾਨ ਸਰਹੱਦ ਪਾਰ ਪਾਕਿਸਤਾਨ ਵੀ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਵੀਰਵਾਰ ਨੂੰ ਪਾਕਿਸਤਾਨ ਵੱਲੋਂ ਦੁਪਹਿਰ ਕਰੀਬ 3.15 ਵਜੇ ਰਾਜੌਰੀ ਦੇ ਨੌਸ਼ਹਿਰਾ ਸੈਕਟਰ ਵਿੱਚ ਕੰਟਰੋਲ ਲਾਈਨ ਦੇ ਕੋਲ ਮੋਰਟਾਰ ਦਾਗੇ ਅਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਪਾਕਿਸਤਾਨ ਦੀ ਇਸ ਕਾਰਵਾਈ ਦੀ ਭਾਰਤੀ ਜਵਾਨਾਂ ਨੇ ਵੀ ਮੁੰਹਤੋੜ ਜਵਾਬ ਦਿੱਤਾ ਅਤੇ ਗੋਲੀਬਾਰੀ ਕੀਤੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।
ਕਿਸਾਨ ਅੰਦੋਲਨ ਦੇ ਸਮਰਥਨ 'ਚ ਅਭੈ ਚੌਟਾਲਾ 7 ਜਨਵਰੀ ਨੂੰ ਟਿਕਰੀ ਸਰਹੱਦ ਤੱਕ ਕੱਢਣਗੇ ਟਰੈਕਟਰ ਰੈਲੀ
NEXT STORY