ਨਵੀਂ ਦਿੱਲੀ : ਬਾਹਰੀ ਦਿੱਲੀ ਦੇ ਮੁੰਡਕਾ ਇਲਾਕੇ ਵਿਚ ਇਕ 22 ਸਾਲਾ ਔਰਤ ਨੇ ਕਥਿਤ ਤੌਰ ’ਤੇ ਆਪਣੀ 9 ਦਿਨਾਂ ਦੀ ਬੱਚੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ, ਕਿਉਂਕਿ ਉਹ ਧੀ ਨਹੀਂ ਚਾਹੁੰਦੀ ਸੀ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਮਾਮਲਾ ਵੀਰਵਾਰ ਨੂੰ ਉਦੋਂ ਸਾਹਮਣੇ ਆਇਆ, ਜਦੋਂ ਗੋਵਿੰਦਾ ਨਾਂ ਦੇ ਵਿਅਕਤੀ ਨੇ ਸਥਾਨਕ ਪੁਲਸ ਸਟੇਸ਼ਨ ਨੂੰ ਸੂਚਨਾ ਦਿੱਤੀ ਕਿ ਉਸ ਦੀ ਪਤਨੀ ਨੇ ਉਨ੍ਹਾਂ ਦੀ ਬੇਟੀ ਦਾ ਗਲਾ ਵੱਢ ਦਿੱਤਾ ਹੈ। ਪੁਲਸ ਦੇ ਡਿਪਟੀ ਕਮਿਸ਼ਨਰ (ਬਾਹਰੀ) ਜਿੰਮੀ ਚਿਰਮ ਨੇ ਦੱਸਿਆ ਕਿ ਮੁੰਡਕਾ ਦੇ ਟਿੱਕਰੀ ਸਥਿਤ ਬਾਬਾ ਹਰੀਦਾਸ ਕਾਲੋਨੀ ਵਿਚ ਜੋੜੇ ਦੇ ਘਰ ਇਕ ਟੀਮ ਭੇਜੀ ਗਈ ਸੀ। ਟੀਮ ਨੇ ਨਵਜੰਮੀ ਬੱਚੀ ਨੂੰ ਦੂਜੀ ਮੰਜ਼ਿਲ 'ਤੇ ਇਕ ਕਮਰੇ 'ਚ ਮ੍ਰਿਤਕ ਪਾਇਆ, ਜਦਕਿ ਉਸ ਦੀ ਮਾਂ ਦੂਜੇ ਕਮਰੇ 'ਚ ਸੀ। ਚਿਰਾਮ ਨੇ ਇਕ ਬਿਆਨ ਵਿਚ ਕਿਹਾ, "ਪੁੱਛਗਿੱਛ ਦੌਰਾਨ ਔਰਤ ਨੇ ਖੁਲਾਸਾ ਕੀਤਾ ਕਿ ਉਹ ਇਕ ਧੀ ਨਹੀਂ ਚਾਹੁੰਦੀ ਸੀ ਅਤੇ ਇਸ ਲਈ ਉਸ ਨੇ ਉਸ ਦੀ ਹੱਤਿਆ ਕਰ ਦਿੱਤੀ।"
ਇਹ ਵੀ ਪੜ੍ਹੋ : ਆਮ ਆਦਮੀ ਨੂੰ ਲੱਗ ਸਕਦੈ ਮਹਿੰਗਾਈ ਦਾ ਝਟਕਾ, ਸਰਕਾਰ ਛੇਤੀ ਵਧਾ ਸਕਦੀ ਹੈ ਖੰਡ ਦੀਆਂ ਕੀਮਤਾਂ
ਪੁਲਸ ਨੇ ਅਪਰਾਧ ਵਿਚ ਵਰਤਿਆ ਚਾਕੂ ਬਰਾਮਦ ਕਰ ਲਿਆ ਅਤੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 103 (1) ਦੇ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਔਰਤ ਨੂੰ ਗ੍ਰਿਫਤਾਰ ਕਰ ਲਿਆ। ਕਾਨੂੰਨੀ ਕਾਰਵਾਈ ਤੋਂ ਬਾਅਦ ਔਰਤ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਚਿਰਮ ਨੇ ਦੱਸਿਆ ਕਿ ਔਰਤ ਦਾ ਪਤੀ ਹਰਿਆਣਾ ਦੇ ਬਹਾਦਰਗੜ੍ਹ ਸਥਿਤ ਜੁੱਤੀਆਂ ਦੀ ਫੈਕਟਰੀ ਵਿਚ ਮਜ਼ਦੂਰੀ ਦਾ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਪਤੀ-ਪਤਨੀ ਦਾ ਕਰੀਬ ਦੋ ਸਾਲ ਦਾ ਪੁੱਤਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੋਚਿੰਗ ਸੈਂਟਰ 'ਚ ਭਰਿਆ ਪਾਣੀ, ਕਈ ਵਿਦਿਆਰਥੀ ਲਾਪਤਾ, 3 ਵਿਦਿਆਰਥਣਾਂ ਦੀਆਂ ਮਿਲੀਆਂ ਲਾਸ਼ਾਂ
NEXT STORY