ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਪਟਨਾ ਹਾਈ ਕੋਰਟ ਦੇ ਉਸ ਫ਼ੈਸਲੇ 'ਤੇ ਰੋਕ ਲਗਾਉਣ ਤੋਂ ਸੋਮਵਾਰ ਨੂੰ ਇਨਕਾਰ ਕਰ ਦਿੱਤਾ, ਜਿਸ ਦੇ ਅਧੀਨ ਬਿਹਾਰ 'ਚ ਦਲਿਤਾਂ, ਆਦਿਵਾਸੀਆਂ ਅਤੇ ਪਿਛੜੇ ਵਰਗਾਂ ਲਈ ਰਾਖਵਾਂਕਰਨ 50 ਫ਼ੀਸਦੀ ਤੋਂ ਵਧਾ ਕੇ 65 ਫ਼ੀਸਦੀ ਕਰਨ ਵਾਲੇ ਸੋਧ ਰਾਖਵਾਂਕਰਨ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨੂੰ ਬਿਹਾਰ ਸਰਕਾਰ ਲਈ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ ਚੀਫ਼ ਜਸਟਿਸ ਡੀ.ਵਾਈ. ਚੰਦਰੂੜ, ਜੱਜ ਜੇ.ਬੀ. ਪਾਰਦੀਵਾਲਾ ਅਤੇ ਜੱਜ ਮਨੋਜ ਮਿਸ਼ਰਾ ਦੀ ਬੈਂਚ ਨੇ ਪਟਨਾ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਬਿਹਾਰ ਸਰਕਾਰ ਵਲੋਂ ਦਾਇਰ 10 ਪਟੀਸ਼ਨਾਂ 'ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ।
ਸੁਪਰੀਮ ਕੋਰਟ, ਜਿਸ ਨੇ ਪਟੀਸ਼ਨਾਂ 'ਤੇ ਨੋਟਿਸ ਵੀ ਜਾਰੀ ਨਹੀਂ ਕੀਤਾ ਨੇ ਅਪੀਲ ਦੀ ਮਨਜ਼ੂਰੀ ਦੇ ਦਿੱਤੀ ਅਤੇ ਕਿਹਾ ਕਿ ਪਟੀਸ਼ਨਾਂ 'ਤੇ ਸਤੰਬਰ 'ਚ ਸੁਣਵਾਈ ਕੀਤੀ ਜਾਵੇਗੀ। ਸੂਬਾ ਸਰਕਾਰ ਵਲੋਂ ਸੀਨੀਅਰ ਐਡਵੋਕੇਟ ਸ਼ਾਮ ਦੀਵਾਨ ਨੇ ਬੈਂਚ ਤੋਂ ਹਾਈ ਕੋਰਟ ਦੇ ਆਦੇਸ਼ 'ਤੇ ਰੋਕ ਲਗਾਉਣ ਦੀ ਅਪੀਲ ਕੀਤੀ। ਦੀਵਾਨ ਨੇ ਛੱਤੀਸਗੜ੍ਹ ਦੇ ਅਜਿਹੇ ਹੀ ਇਕ ਮਾਮਲੇ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਸੁਪਰੀਮ ਕੋਰਟ ਨੇ ਉਸ ਮਾਮਲੇ 'ਚ ਹਾਈ ਕੋਰਟ ਦੇ ਆਦੇਸ਼ 'ਤੇ ਰੋਕ ਲਗਾ ਦਿੱਤੀ ਸੀ। ਇਸ 'ਤੇ ਚੀਫ਼ ਜਸਟਿਸ ਨੇ ਕਿਹਾ,''ਅਸੀਂ ਮਾਮਲੇ ਨੂੰ ਸੂਚੀਬੱਧ ਕਰਾਂਗੇ ਪਰ ਅਸੀਂ (ਹਾਈ ਕੋਰਟ ਦੇ ਫ਼ੈਸਲੇ 'ਤੇ) ਕੋਈ ਰੋਕ ਨਹੀਂ ਲਗਾਵਾਂਗੇ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖਾਪ ਪੰਚਾਇਤਾਂ ਦਾ ਫਰਮਾਨ : ਲਿਵ ਇਨ ਰਿਲੇਸ਼ਨਸ਼ਿਪ ਹੋਵੇ ਬੈਨ
NEXT STORY