ਨਵੀਂ ਦਿੱਲੀ — ਕੇਂਦਰ ਵਲੋਂ ਕੋਰੋਨਾ ਆਫ਼ਤ ਦੌਰਾਨ ਲੋੜਵੰਦਾਂ ਨੂੰ ਰਾਸ਼ਨ ਦਿਵਾਉਣ ਲਈ ਕਈ ਨਵੇਂ ਫੈਸਲੇ ਲਏ ਗਏ। ਹੁਣ ਇਕ ਵਾਰ ਫਿਰ ਕੇਂਦਰ ਸਰਕਾਰ ਦੀਆਂ ਹਦਾਇਤਾਂ 'ਤੇ ਸੂਬਾ ਸਰਕਾਰਾਂ ਨੇ ਰਾਸ਼ਨ ਕਾਰਡ ਸੰਬੰਧੀ ਇਕ ਨਵਾਂ ਦਿਸ਼ਾ-ਨਿਰਦੇਸ਼ ਜਾਰੀ ਕੀਤਾ ਹੈ। ਇਸਦੇ ਤਹਿਤ ਜੇ ਤੁਸੀਂ 3 ਮਹੀਨਿਆਂ ਤੋਂ ਰਾਸ਼ਨ ਨਹੀਂ ਲਿਆ ਹੈ, ਤਾਂ ਤੁਹਾਡਾ ਰਾਸ਼ਨ ਕਾਰਡ ਰੱਦ ਕੀਤਾ ਜਾ ਸਕਦਾ ਹੈ। ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਬਿਹਾਰ ਵਰਗੇ ਸੂਬਿਆਂ ਨੇ ਵੀ ਇਸ ਨੂੰ ਲਾਗੂ ਕਰਨਾ ਆਰੰਭ ਕਰ ਦਿੱਤਾ ਹੈ। ਹਾਲ ਹੀ ਵਿਚ ਉੱਤਰ ਪ੍ਰਦੇਸ਼ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੇ ਹਰ ਜ਼ਿਲ੍ਹੇ ਤੋਂ ਰਿਪੋਰਟ ਮੰਗੀ ਹੈ। ਜ਼ਿਲ੍ਹਿਆਂ ਤੋਂ ਸੂਚਨਾ ਮਿਲਦਿਆਂ ਹੀ ਰਾਸ਼ਨ ਕਾਰਡ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।
ਜੇਕਰ ਤਿੰਨ ਮਹੀਨਿਆਂ ਤੋਂ ਰਾਸ਼ਨ ਨਾ ਲਿਆ ਤਾਂ ਕੀਤੀ ਜਾਵੇਗੀ ਕਾਰਵਾਈ
ਉੱਤਰ ਪ੍ਰਦੇਸ਼ ਦੇ ਖੁਰਾਕ ਸਪਲਾਈ ਵਿਭਾਗ ਨੇ ਅਜਿਹੇ ਲੋਕਾਂ ਦੀ ਸੂਚੀ ਮੰਗੀ ਹੈ, ਜਿਨ੍ਹਾਂ ਨੇ ਪਿਛਲੇ ਤਿੰਨ ਮਹੀਨਿਆਂ ਤੋਂ ਰਾਸ਼ਨ ਨਹੀਂ ਲਿਆ ਹੈ। ਵਿਭਾਗ ਦਾ ਮੰਨਣਾ ਹੈ ਕਿ ਪਹਿਲਾਂ ਪ੍ਰਵਾਸੀ ਜਾਂ ਕਾਮੇ ਬਾਹਰ ਜਾਣ ਕਾਰਨ ਰਾਸ਼ਨ ਨਹੀਂ ਲੈ ਸਕਦੇ ਸਨ, ਪਰ ਹੁਣ ਦੇਸ਼ ਵਿਚ ਵਨ ਨੈਸ਼ਨ ਵਨ ਰਾਸ਼ਨ ਕਾਰਡ ਯੋਜਨਾ ਯਾਨੀ ਪੋਰਟੇਬਿਲਟੀ ਲਾਗੂ ਹੋਣ ਤੋਂ ਬਾਅਦ ਉਹ ਕਿਤੇ ਵੀ ਰਾਸ਼ਨ ਲੈ ਸਕਦੇ ਹਨ। ਅਜਿਹੀ ਸਥਿਤੀ ਵਿਚ ਵੀ ਜੇ ਲਾਭਪਾਤਰੀ ਰਾਸ਼ਨ ਨਹੀਂ ਲੈ ਰਹੇ, ਤਾਂ ਇਸਦਾ ਅਰਥ ਇਹ ਹੈ ਕਿ ਉਹ ਆਪਣਾ ਪੇਟ ਭਰ ਸਕਣ ਦੇ ਯੋਗ ਹਨ। ਅਜਿਹੀ ਸਥਿਤੀ ਵਿਚ ਰਾਸ਼ਨ ਕਾਰਡ ਨੂੰ ਰੱਦ ਕਰਕੇ ਦੂਜੇ ਲੋੜਵੰਦਾਂ ਨੂੰ ਕਾਰਡ ਜਾਰੀ ਕੀਤੇ ਜਾਣ ਤਾਂ ਹੋਰਾਂ ਨੂੰ ਵੀ ਇਸ ਦਾ ਲਾਭ ਮਿਲ ਸਕੇਗਾ।
ਇਹ ਵੀ ਪੜ੍ਹੋ: ਭਾਰਤ-ਬੰਗਲਾਦੇਸ਼ ਵਿਚਾਲੇ 55 ਸਾਲ ਬਾਅਦ ਦੁਬਾਰਾ ਚੱਲੇਗੀ ਟ੍ਰੇਨ, PM ਮੋਦੀ ਕਰਨਗੇ ਉਦਘਾਟਨ
ਪਿਛਲੇ ਮਹੀਨੇ ਲਏ ਗਏ ਬਹੁਤ ਸਾਰੇ ਮਹੱਤਵਪੂਰਨ ਫੈਸਲੇ
ਹਾਲ ਹੀ ਵਿਚ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸੂਬਾ ਸਰਕਾਰਾਂ ਨੇ ਸੈਕਸ ਵਰਕਰਾਂ ਦਾ ਰਾਸ਼ਨ ਕਾਰਡ ਬਣਾਉਣ ਦਾ ਫੈਸਲਾ ਕੀਤਾ ਸੀ। ਕੇਂਦਰ ਸਰਕਾਰ ਦੀਆਂ ਹਦਾਇਤਾਂ 'ਤੇ ਕੁਝ ਸੂਬਾ ਸਰਕਾਰਾਂ ਨੇ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਲਈ ਰਾਸ਼ਨ ਕਾਰਡ ਬਣਾਉਣ ਦਾ ਫੈਸਲਾ ਕੀਤਾ ਹੈ। ਦੇਸ਼ ਦੀਆਂ ਕੁਝ ਸੂਬਾ ਸਰਕਾਰਾਂ ਗਰੀਬ, ਕੈਂਸਰ, ਕੋੜ੍ਹ ਅਤੇ ਏਡਜ਼ ਦੇ ਮਰੀਜ਼ਾਂ ਨੂੰ ਮੁਫਤ ਵਿਚ ਰਾਸ਼ਨ ਦੇਣ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਚੀਨ ਨੂੰ ਲੱਗਾ ਇਕ ਹੋਰ ਵੱਡਾ ਝਟਕਾ, ਹੁਣ Samsung ਕੰਪਨੀ ਨੇ ਛੱਡਿਆ ਡਰੈਗਨ ਦਾ ਸਾਥ
ਕੇਂਦਰ ਸਰਕਾਰ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਦੇਸ਼ ਦੇ ਸਾਰੇ ਸੂਬਿਆਂ ਨੂੰ 31 ਮਾਰਚ 2021 ਤੱਕ ਵਨ ਨੇਸ਼ਨ ਵਨ ਰਾਸ਼ਨ ਕਾਰਡ ਸਕੀਮ ਨਾਲ ਜੋੜਿਆ ਜਾਵੇ। ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਆਉਣ ਵਾਲੇ ਸਾਰੇ 81 ਕਰੋੜ ਲਾਭਪਾਤਰੀ ਇਸ ਦੇ ਲਾਭ ਮੁੜ ਆਸਾਨੀ ਨਾਲ ਪ੍ਰਾਪਤ ਕਰ ਸਕਣਗੇ। ਦੇਸ਼ ਦੇ 28 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਹੁਣ ਰਾਸ਼ਟਰੀ ਪੋਰਟੇਬਿਲਟੀ ਸਹੂਲਤ ਸ਼ੁਰੂ ਹੋ ਗਈ ਹੈ।
ਇਹ ਵੀ ਪੜ੍ਹੋ: LIC ਪਾਲਿਸੀ ਧਾਰਕਾਂ ਲਈ ਵੱਡੀ ਖਬਰ, ਹੁਣ ਯੂਲਿੱਪ ਪਾਲਿਸੀ ਨੂੰ ਆਨਲਾਈਨ ਕੀਤਾ ਜਾ ਸਕਦਾ ਹੈ ਸਵਿੱਚ
ਨੋਟ - ਰਾਸ਼ਨ ਕਾਰਡ ਰੱਦ ਕਰਨ ਨੂੰ ਲੈ ਕੇ ਲਏ ਗਏ ਇਸ ਫੈਸਲੇ ਦਾ ਤੁਹਾਡੇ ਜੀਵਨ 'ਤੇ ਕਿੰਨਾ ਪ੍ਰਭਾਵ ਪਾਵੇਗਾ। ਕੁਮੈਂਟ ਬਾਕਸ ਵਿਚ ਆਪਣੇ ਵਿਚਾਰ ਜ਼ਰੂਰ ਸਾਂਝੇ ਕਰੋ।
ਵਿਦਿਆਰਥੀਆਂ ਲਈ SBI ਦੀ ਵਿਸ਼ੇਸ਼ ਪੇਸ਼ਕਸ਼! ਜਾਣੋ ਪ੍ਰੀਖਿਆ ਦੀ ਤਿਆਰੀ 'ਚ ਕਿਵੇਂ ਹੋਵੇਗੀ ਲਾਹੇਵੰਦ
NEXT STORY