ਇੰਦੌਰ (ਭਾਸ਼ਾ)- ਮੱਧ ਪ੍ਰਦੇਸ਼ ਦੇ ਇੰਦੌਰ 'ਚ 5 ਸਿਤਾਰਾ ਸ਼੍ਰੇਣੀ ਦੇ ਇਕ ਹੋਟਲ ਦੇ ਕਮਰੇ ਤੋਂ ਸੋਮਵਾਰ ਨੂੰ ਅਮਰੀਕਾ ਦੇ ਇਕ ਨਾਗਰਿਕ ਦੀ ਲਾਸ਼ ਬਰਾਮਦ ਕੀਤੀ ਗਈ। ਪੁਲਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਐਡੀਸ਼ਨਲ ਪੁਲਸ ਡਿਪਟੀ ਕਮਿਸ਼ਨਰ ਰਾਜੇਸ਼ ਦੰਡੋਤੀਆ ਨੇ ਦੱਸਿਆ ਕਿ ਸ਼ਹਿਰ ਦੇ ਵਿਜੇ ਨਗਰ ਖੇਤਰ ਦੇ ਇਕ ਹੋਟਲ ਦੇ ਕਮਰੇ 'ਚ ਵਿਲੀਅਮ ਮਾਈਕਲ ਰੈਨਾਲਡਸ (36) ਦੀ ਲਾਸ਼ ਮਿਲੀ। ਉਨ੍ਹਾਂ ਦੱਸਿਆ ਕਿ ਰੈਨਾਲਡਸ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਦਾ ਰਹਿਣ ਵਾਲਾ ਸੀ। ਉਨ੍ਹਾਂ ਦੱਸਿਆ ਕਿ 5 ਸਿਤਾਰਾ ਹੋਟਲ ਦੇ ਕਰਮਚਾਰੀਆਂ ਅਨੁਸਾਰ ਇਕ ਵਿਅਕਤੀ ਦੇ ਰੈਨਾਲਡਸ ਨੂੰ ਮਿਲਣ ਆਉਣ 'ਤੇ ਅਮਰੀਕੀ ਨਾਗਰਿਕ ਨੇ ਆਪਣੇ ਕਮਰੇ ਦਾ ਦਰਵਾਜ਼ਾ ਨਹੀਂ ਖੋਲ੍ਹਿਆ।
ਐਡੀਸ਼ਨਲ ਪੁਲਸ ਡਿਪਟੀ ਕਮਿਸ਼ਨਰ ਨੇ ਕਿਹਾ,''ਜਦੋਂ ਹੋਟਲ ਦੇ ਕਰਮਚਾਰੀਆਂ ਨੇ ਕਮਰੇ ਦਾ ਦਰਵਾਜ਼ਾ ਖੋਲ੍ਹਿਆ ਤਾਂ ਰੈਨਾਲਡਸ ਮ੍ਰਿਤਕ ਹਾਲਤ 'ਚ ਮਿਲਿਆ।'' ਉਨ੍ਹਾਂ ਦੱਸਿਆ ਕਿ ਪੁਲਸ ਨੂੰ ਸ਼ੱਕ ਹੈ ਕਿ ਰੈਨਾਲਡਸ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ, ਹਾਲਾਂਕਿ ਪੋਸਟਮਾਰਟਮ ਰਿਪੋਰਟ ਦੇ ਆਧਾਰ 'ਤੇ ਹੀ ਇਸ ਦੀ ਪੁਸ਼ਟੀ ਕੀਤੀ ਜਾ ਸਕੇਗੀ। ਐਡੀਸ਼ਨਲ ਪੁਲਸ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈਨਾਲਡਸ ਇੰਦੌਰ ਦੇ ਹੋਟਲ 'ਚ 30 ਅਗਸਤ ਤੋਂ ਰੁਕਿਆ ਹੋਇਆ ਸੀ ਅਤੇ 2 ਸਤੰਬਰ (ਸੋਮਵਾਰ) ਨੂੰ ਹੋਟਲ ਛੱਡਣ ਵਾਲਾ ਸੀ। ਐਡੀਸ਼ਨਲ ਪੁਲਸ ਡਿਪਟੀ ਕਮਿਸ਼ਨਰ ਅਮਰੇਂਦਰ ਸਿੰਘ ਅਨੁਸਾਰ ਰੈਨਾਲਡਸ ਸੈਰ-ਸਪਾਟਾ ਵੀਜ਼ੇ 'ਤੇ ਭਾਰਤ ਆਇਆ ਸੀ ਅਤੇ ਉਸ ਦੀ ਮੌਤ ਦੇ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤ੍ਰਿਣਮੂਲ ਸੰਸਦ ਮੈਂਬਰ ਕੀਰਤੀ ਆਜ਼ਾਦ ਦੀ ਪਤਨੀ ਪੂਨਮ ਦਾ ਦਿਹਾਂਤ
NEXT STORY