ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲ੍ਹੇ ਦੇ ਬੜਪੁਰਾ ਇਲਾਕੇ ਦੇ ਅਵਾਰੀ ਪਿੰਡ 'ਚ ਮਹਿਲਾ ਮੁਖੀ ਦੇ ਪਤੀ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਪੈਟਰੋਲ ਪੈ ਕੇ ਸਾੜ ਦੇਣ ਦੀ ਸੂਚਨਾ ਮਿਲੀ ਹੈ। ਇਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਦੱਸ ਦੇਈਏ ਕਿ ਕਤਲ ਤੋਂ ਬਾਅਦ ਲਾਸ਼ ਨੂੰ ਸਾੜ ਕੇ ਇਸ ਵਾਰਦਾਤ ਨੂੰ ਹਾਦਸਾ ਦੱਸਣ ਦੀ ਕੋਸ਼ਿਸ਼ ਕੀਤੀ ਗਈ ਪਰ ਪੋਸਟ ਮਾਰਟਮ ਰਿਪੋਰਟ 'ਚ ਇਸ ਕਤਲ ਦੀ ਸੱਚਾਈ ਦਾ ਖ਼ੁਲਾਸਾ ਹੋ ਗਿਆ। ਮਨੋਹਰ ਦੇ ਕਤਲ ਮਗਰੋਂ ਸੋਗ ਪ੍ਰਗਟ ਕਰਨ ਪਹੁੰਚੀ ਇਟਾਵਾ ਸਦਰ ਦੀ ਵਿਧਾਇਕਾ ਸਰਿਤਾ ਭਦੋਰੀਆ ਦੇ ਪ੍ਰਧਾਨ ਸੰਘ ਨੇ ਸੀਬੀਆਈ ਜਾਂਚ ਦੀ ਮੰਗ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ - ਭੈਣ ਦੇ ਰੱਖੜੀ ਬੰਨ੍ਹਣ ਤੋਂ ਪਹਿਲਾਂ ਭਰਾ ਦੇ ਗਲੇ 'ਚ ਫਸਿਆ ਰਸਗੁੱਲਾ, ਪਲਾਂ 'ਚ ਹੋ ਗਈ ਮੌਤ
ਸੀਨੀਅਰ ਪੁਲਸ ਕਪਤਾਨ ਸੰਜੇ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਪਤੀ ਦੀ ਲਾਸ਼ ਦਾ ਤਿੰਨ ਡਾਕਟਰਾਂ ਦੇ ਪੈਨਲ ਵੱਲੋਂ ਪੋਸਟਮਾਰਟਮ ਕੀਤਾ ਗਿਆ ਅਤੇ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ। ਐੱਸਐੱਸਪੀ ਨੇ ਪੋਸਟਮਾਰਟਮ ਰਿਪੋਰਟ ਦੇ ਹਵਾਲੇ ਨਾਲ ਕਿਹਾ ਹੈ ਕਿ ਪਹਿਲਾਂ ਮਨੋਹਰ ਦਾ ਕਤਲ ਕੀਤਾ ਤੇ ਫਿਰ ਉਸ ਦੀ ਲਾਸ਼ ਨੂੰ ਪੈਟਰੋਲ ਪਾ ਕੇ ਸਾੜ ਦਿੱਤਾ ਗਿਆ। ਮਨੋਹਰ ਦੇ ਸਿਰ 'ਤੇ ਇਕ ਵੱਡਾ ਨਿਸ਼ਾਨ ਸੀ, ਜਿਸ ਨਾਲ ਉਸ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਅਤੇ ਉਹ ਕੋਮਾ 'ਚ ਚਲਾ ਗਿਆ। ਇਸ ਤੋਂ ਬਾਅਦ ਸ਼ੱਕੀ ਕਾਤਲਾਂ ਨੇ ਲਾਸ਼ ਨੂੰ ਪੈਟਰੋਲ ਪਾ ਕੇ ਸਾੜ ਦਿੱਤਾ। ਕਾਤਲ ਮਨੋਹਰ ਦੇ ਮੋਟਰਸਾਈਕਲ ਨੂੰ ਵੀ ਉਸ ਦੇ ਘਰ ਤੋਂ ਕਰੀਬ 20 ਕਿਲੋਮੀਟਰ ਦੂਰ ਲੈ ਗਏ ਅਤੇ ਅੱਗ ਲਗਾ ਦਿੱਤੀ।
ਇਹ ਵੀ ਪੜ੍ਹੋ - ਜੂਏ ਦੇ ਆਦੀ ਵਿਅਕਤੀ ਨੇ ਬਜ਼ੁਰਗ ਔਰਤ ਨੂੰ ਦਿੱਤੀ ਰੂਹ ਕੰਬਾਊ ਮੌਤ, ਫਿਰ ਉਹ ਹੋਇਆ ਜੋ ਸੋਚਿਆ ਨਹੀਂ ਸੀ
ਪੁਲਸ ਮਨੋਹਰ ਭਦੋਰੀਆ ਦੇ ਮੋਬਾਈਲ ਫ਼ੋਨ 'ਚੋਂ ਮਿਲੀ ਫ਼ੋਟੋ ਦੇ ਆਧਾਰ 'ਤੇ ਕਾਤਲਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਸ ਦੇ ਫੋਲ ਵਿਚੋਂ ਦਰਜਨ ਦੇ ਕਰੀਬ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਦੀ ਪੁਲਸ ਜਾਂਚ ਕਰ ਰਹੀ ਹੈ। ਮਹਿਲਾ ਪ੍ਰਧਾਨ ਦੇ ਪਤੀ ਖ਼ਿਲਾਫ਼ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਵੱਖ-ਵੱਖ ਥਾਣਿਆਂ 'ਚ 29 ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ 'ਚੋਂ ਇਟਾਵਾ, ਫਿਰੋਜ਼ਾਬਾਦ, ਮੈਨਪੁਰੀ, ਔਰਈਆ, ਗਵਾਲੀਅਰ 'ਚ ਕਤਲ, ਅਗਵਾ, ਡਕੈਤੀ, ਗੈਂਗਸਟਰ ਐਕਟ ਆਦਿ ਦੇ ਚਾਰ ਕੇਸ ਦਰਜ ਹਨ। ਮਨੋਹਰ 'ਤੇ 25,000 ਰੁਪਏ ਦਾ ਇਨਾਮ ਵੀ ਰਹਿ ਚੁੱਕਾ ਹੈ ਅਤੇ ਕਤਲ ਦੇ ਇਕ ਮਾਮਲੇ 'ਚ ਉਸ ਨੂੰ ਉਮਰ ਕੈਦ ਦੀ ਸਜ਼ਾ ਵੀ ਹੋਈ ਹੈ, ਜਿਸ ਨੂੰ ਪੂਰਾ ਕਰਨ ਤੋਂ ਬਾਅਦ ਉਹ ਜੇਲ੍ਹ 'ਚੋਂ ਬਾਹਰ ਆਇਆ ਸੀ।
ਇਹ ਵੀ ਪੜ੍ਹੋ - ਸਕੂਲ ਅਧਿਆਪਕ ਦੀ ਸ਼ਰਮਨਾਕ ਘਟਨਾ : 5ਵੀਂ ਜਮਾਤ ਦੀ ਬੱਚੀ ਨੂੰ ਵਾਲਾਂ ਤੋਂ ਫੜ ਧੂਹ-ਧੂਹ ਕੁੱਟਿਆ
ਅਵਾਰੀ ਪਿੰਡ ਦੀ ਮਹਿਲਾ ਮੁਖੀ ਸ਼ਿਵਾਨੀ ਭਦੌਰੀਆ ਦਾ ਪਤੀ ਮਨੋਹਰ ਭਦੌਰੀਆ ਆਪਣੇ ਘਰ ਰਹਿੰਦਾ ਸੀ, ਜਿੱਥੇ ਉਸ ਨੇ ਰਾਤ ਨੂੰ ਕਈ ਦੋਸਤਾਂ ਨਾਲ ਪਾਰਟੀ ਕੀਤੀ। ਦੁਪਹਿਰ ਤੱਕ ਉਸ ਨੇ ਜਦੋਂ ਫੋਨ ਨਹੀਂ ਚੁੱਕਿਆ ਤਾਂ ਮਨੋਹਰ ਦੀ ਪਤਨੀ ਨੇ ਜਬਲਪੁਰ ਤੋਂ ਪਰਿਵਾਰਕ ਮੈਂਬਰਾਂ ਨੂੰ ਫੋਨ ਕੀਤਾ। ਜਦੋਂ ਉਨ੍ਹਾਂ ਨੇ ਉਥੇ ਜਾ ਕੇ ਦੇਖਿਆ ਤਾਂ ਇਮਾਰਤ ਨੂੰ ਅੱਗ ਲੱਗੀ ਹੋਈ ਸੀ ਅਤੇ ਮੰਜੇ 'ਤੇ ਮਨੋਹਰ ਦੀ ਲਾਸ਼ ਸੜੀ ਹੋਈ ਪਈ ਸੀ, ਜਿੱਥੋਂ ਸ਼ਰਾਬ ਅਤੇ ਬੀਅਰ ਦੀਆਂ ਇਕ ਦਰਜਨ ਦੇ ਕਰੀਬ ਖਾਲੀ ਬੋਤਲਾਂ ਵੀ ਬਰਾਮਦ ਹੋਈਆਂ ਸਨ।
ਇਹ ਵੀ ਪੜ੍ਹੋ - ਜੇਠ ਨਾਲ ਭਰਾਵਾਂ ਨੂੰ ਰੱਖੜੀ ਬੰਨ੍ਹਣ ਜਾ ਰਹੀ ਨਵ-ਵਿਆਹੀ ਕੁੜੀ ਨਾਲ ਵਾਪਰੀ ਅਣਹੋਣੀ, ਹੋ ਗਿਆ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੂਨ ਨਾਲ ਲਥਪਥ ਲਾਸ਼ਾਂ; 7 ਸ਼ਰਧਾਲੂਆਂ ਦੀ ਮੌਤ, ਬਾਗੇਸ਼ਵਰ ਧਾਮ ਦੇ ਦਰਸ਼ਨਾਂ ਨੂੰ ਜਾ ਰਹੇ ਸਨ ਲੋਕ
NEXT STORY