ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਇਕ ਦਰਦਨਾਕ ਸੜਕੀ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਬੱਸ ਅਤੇ ਟਰੱਕ ਦੀ ਜ਼ੋਰਦਾਰ ਟੱਕਰ ਹੋ ਗਈ, ਜਿਸ 'ਚ ਅੱਧਾ ਦਰਜਨ ਤੋਂ ਜ਼ਿਆਦਾ ਸਵਾਰੀਆਂ ਨੂੰ ਸੱਟਾ ਲੱਗੀਆਂ ਹਨ। ਜਿਨ੍ਹਾਂ ਨੂੰ ਇਲਾਜ ਲਈ ਡੀ.ਡੀ.ਯੂ. ਹਸਪਤਾਲ ਲਿਜਾਇਆ ਗਿਆ। ਜਿੱਥੇ ਉਨ੍ਹਾਂ ਸਾਰਿਆਂ ਦੀ ਹਾਲਤ ਖਤਰੇ 'ਚੋਂ ਬਾਹਰ ਦੱਸੀ ਜਾ ਰਹੀ ਹੈ। ਅਸਲ 'ਚ ਇਹ ਹਾਦਸਾ ਸਵੇਰੇ ਸਾਢੇ ਅੱਠ ਵਜੇ ਹੀਰਾਨਗਰ ਪੈਟਰੋਲ ਪੰਪ ਦੇ ਨੇੜੇ ਹੋਇਆ।
ਪੁਲਸ ਮੁਤਾਬਕ ਤੇਜ਼ ਰਫਤਾਰ ਟਰੱਕ ਨੇ ਬੱਸ ਨੂੰ ਪਿਛਿਓਂ ਟੱਕਰ ਮਾਰੀ। ਇਸ ਦੌਰਾਨ ਬੱਸ ਸੜਕ ਤੋਂ ਬਾਹਰ ਹੋ ਗਈ ਅਤੇ ਖੱਡ 'ਚ ਡਿੱਗਣ ਤੋਂ ਬਚ ਗਈ। ਹਾਦਸੇ ਦੀ ਵਜ੍ਹਾ ਟਰੱਕ ਡਰਾਈਵਰ ਦੀ ਲਾਪਰਵਾਹੀ ਦੱਸੀ ਜਾ ਰਹੀ ਹੈ। ਹਾਦਸੇ ਦਾ ਸ਼ਿਕਾਰ ਹੋਈ ਬੱਸ ਘੱਟ ਰਫਤਾਰ ਨਾਲ ਸ਼ਿਮਲਾ ਆ ਰਹੀ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਜਤੌਗ ਚੈਕੀ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਪੁਲਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
1984 ਸਿੱਖ ਕਤਲੇਆਮ : ਕੋਰਟ ਕੰਪਲੈਕਸ ਦੇ ਬਾਹਰ ਦੋਸ਼ੀਆਂ 'ਤੇ ਹਮਲਾ (ਵੀਡੀਓ)
NEXT STORY