ਨਵੀਂ ਦਿੱਲੀ, (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ. ਆਰ. ਪੀ. ਐੱਫ.) ਦੇ ਕਾਫਲੇ ’ਤੇ 5 ਸਾਲ ਪਹਿਲਾਂ 14 ਫਰਵਰੀ 2019 ਨੂੰ ਪੁਲਵਾਮਾ ’ਚ ਹੋਏ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ 40 ਤੋਂ ਵੱਧ ਜਵਾਨਾਂ ਨੂੰ ਬੁੱਧਵਾਰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਦੇਸ਼ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ।
ਉਨ੍ਹਾਂ ‘ਐਕਸ’ 'ਤੇ ਇੱਕ ਪੋਸਟ ਵਿੱਚ ਕਿਹਾ ਕਿ ਮੈਂ ਪੁਲਵਾਮਾ ਦੇ ਬਹਾਦਰ ਸ਼ਹੀਦਾਂ ਨੂੰ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਮਾਤ ਭੂਮੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਕੌਮ ਆਪਣੇ ਬਹਾਦਰਾਂ ਦੀ ਸਦਾ ਰਿਣੀ ਰਹੇਗੀ।
ਪੁਲਵਾਮਾ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ : ਅਮਿਤ ਸ਼ਾਹ
NEXT STORY