ਹਰਿਆਣਾ (ਵਾਰਤਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਨੇਤਾ ਅਤੇ ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਵਿਜ ਨੇ ਸੋਮਵਾਰ ਨੂੰ ਕਿਹਾ ਕਿ ਪੂਰੇ ਦੇਸ਼ 'ਚ ਹਰਿਆਣਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਹੁਣ ਸਾਰੀਆਂ ਫ਼ਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਖਰੀਦਿਆ ਜਾਵੇਗਾ ਅਤੇ ਇਹ ਬਹੁਤ ਹੀ ਵੱਡੀ ਗੱਲ ਹੈ। ਵਿਜ ਨੇ ਇੱਥੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਮੌਜੂਦਾ ਸਰਕਾਰ ਕਿਸਾਨ ਹਿਤੈਸ਼ੀ ਹੈ ਅਤੇ ਸੂਬਾ ਸਰਕਾਰ ਨੇ ਸਾਬਿਤ ਕਰ ਦਿੱਤਾ ਹੈ ਕਿ ਸਰਕਾਰ ਕਿਸਾਨਾਂ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਰਜ਼ ਵੀ ਮੁਆਫ਼ ਕੀਤਾ ਹੈ ਅਤੇ ਹਰਿਆਣਾ ਦੀ ਰਾਜਨੀਤੀ 'ਚ ਇਹ ਬਹੁਤ ਹੀ ਵੱਡਾ ਕਦਮ ਹੈ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਸਾਰੀਆਂ ਫ਼ਸਲਾਂ ਨੂੰ ਐੱਮ.ਐੱਸ.ਪੀ. 'ਤੇ ਖਰੀਦਣ ਅਤੇ ਕਰਜ਼ ਮੁਆਫ਼ ਕਰਨ ਦਾ ਐਲਾਨ ਕੀਤਾ ਸੀ। ਮਾਰਚ 'ਚ ਸੈਣੀ ਨੂੰ ਮੁੱਖ ਮੰਤਰੀ ਬਣਾਏ ਜਾਣ ਤੋਂ ਨਾਰਾਜ਼ ਦੱਸੇ ਜਾਣ ਵਾਲੇ ਵਿਜ ਨੇ ਇਕ ਸਵਾਲ ਦੇ ਜਵਾਬ 'ਚ ਕਹਿਾ ਕਿ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਨੇ ਵੀ ਮੁੱਖ ਮੰਤਰੀ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ, ਜੋ ਵੱਡੀ ਗੱਲ ਹੈ। ਉਨ੍ਹਾਂ ਨੇ ਵਿਧਾਨ ਸਭਾ 'ਚ ਵਿਰੋਧੀ ਧਿਰ 'ਤੇ ਹਮਲਾ ਕਰਦੇ ਹੋਏ ਕਿਹਾ ਕਿ ਭੂਪਿੰਦਰ ਸਿੰਘ ਹੁੱਡਾ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਦੱਸਦੇ ਹਨ ਅਤੇ ਅਸੀਂ ਉਨ੍ਹਾਂ ਦੀ ਸਰਕਾਰ 'ਚ 2-2 ਰੁਪਏ ਦੇ ਮੁਆਵਜ਼ੇ ਵੰਡਦੇ ਹੋਏ ਦੇਖਿਆ ਹੈ ਜਦੋਂ ਕਿ ਸਾਡੀ ਮੌਜੂਦਾ ਸਰਕਾਰ ਨੇ ਲੱਖਾਂ-ਕਰੋੜਾਂ ਰੁਪਏ ਦੇ ਮੁਆਵਜ਼ੇ ਵੰਡੇ ਹਨ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਦਾਊਨ 'ਚ ਟਰੈਕਟਰ ਪਲਟਣ ਨਾਲ ਇੱਕ ਕਾਵੜੀ ਦੀ ਮੌਤ, ਤਿੰਨ ਜ਼ਖ਼ਮੀ
NEXT STORY