ਨਵੀਂ ਦਿੱਲੀ (ਭਾਸ਼ਾ) - ਦਿੱਲੀ ਸਰਕਾਰ 'ਘਰ ਪਰ ਸੇਵਾ' (ਡੋਰ ਸਟੈਪ ਡਿਲੀਵਰੀ) ਸਕੀਮ ਨੂੰ ਮੁੜ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ। ਮੰਤਰੀ ਕੈਲਾਸ਼ ਗਹਿਲੋਤ ਨੇ ਇਹ ਜਾਣਕਾਰੀ ਦਿੱਤੀ ਹੈ। ਹੈਲਪਲਾਈਨ '1076' ਦਾ ਸੰਚਾਲਨ ਕਰਨ ਵਾਲੀਆਂ ਏਜੰਸੀਆਂ ਨਾਲ ਸਮਝੌਤਾ ਖ਼ਤਮ ਹੋਣ ਤੋਂ ਬਾਅਦ ਇਹ ਸੇਵਾ ਬੰਦ ਕਰ ਦਿੱਤੀ ਗਈ ਸੀ। ਇਸ ਯੋਜਨਾ ਦੇ ਤਹਿਤ ਰਾਸ਼ਟਰੀ ਰਾਜਧਾਨੀ ਦੇ ਲੋਕ ਟੋਲ-ਫ੍ਰੀ ਨੰਬਰ 'ਤੇ ਕਾਲ ਕਰਕੇ ਘਰ ਬੈਠੇ ਦਿੱਲੀ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਸੰਸਦ ਮੈਂਬਰ ਦੇ ਵਜੋਂ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੁੰ
ਗਹਿਲੋਤ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਹੋਰ ਏਜੰਸੀਆਂ ਨਾਲ ਸਮਝੌਤਾ ਕਰਕੇ ਹੈਲਪਲਾਈਨ ਨੂੰ ਮੁੜ ਚਾਲੂ ਕਰਨ ਦਾ ਪ੍ਰਸਤਾਵ ਤਿਆਰ ਕਰਨ। ਉਨ੍ਹਾਂ ਦੱਸਿਆ ਕਿ ਕੈਬਨਿਟ ਨੇ ਇਸ ਸਕੀਮ ਦਾ ਵਿਸਥਾਰ ਕੀਤਾ ਹੈ। ਇਸ ਸਕੀਮ ਦੇ ਤਹਿਤ ਇੱਕ 'ਮੋਬਾਈਲ ਸਹਾਇਕ' ਬਿਨੈਕਾਰਾਂ ਦੇ ਘਰ ਜਾਂਦਾ ਹੈ, ਸਾਰੇ ਲੋੜੀਂਦੇ ਦਸਤਾਵੇਜ਼ ਇਕੱਠੇ ਕਰਦਾ ਹੈ, ਉਨ੍ਹਾਂ ਨੂੰ ਅਪਲੋਡ ਕਰਦਾ ਹੈ ਅਤੇ ਫਿਰ ਉਨ੍ਹਾਂ ਨੂੰ ਸਬੰਧਤ ਵਿਭਾਗ ਨੂੰ ਸੌਂਪਦਾ ਹੈ।
ਇਹ ਵੀ ਪੜ੍ਹੋ - ਸਾਵਧਾਨ! Google Maps ਨੇ ਪੰਜ ਦੋਸਤ ਕਰ ਦਿੱਤੇ 'ਲਾਪਤਾ', ਕਈ ਘੰਟਿਆਂ ਬਾਅਦ ਲੱਭੇ ਪੁਲਸ ਨੂੰ
ਬਿਨੈਕਾਰਾਂ ਤੋਂ ਬਿਨੈ-ਪੱਤਰ ਜਮ੍ਹਾਂ ਕਰਾਉਣ ਲਈ 50 ਰੁਪਏ ਦੀ ਫ਼ੀਸ ਲਈ ਜਾਂਦੀ ਹੈ। ਬਿਨੈਕਾਰਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਕਰਨ ਅਤੇ ਹੱਲ ਕਰਨ ਲਈ ਇੱਕ ਕੇਂਦਰੀਕ੍ਰਿਤ ਕਾਲ ਸੈਂਟਰ ਸਥਾਪਤ ਕੀਤਾ ਗਿਆ ਹੈ। ਅਰਵਿੰਦ ਕੇਜਰੀਵਾਲ ਸਰਕਾਰ ਨੇ ਸਤੰਬਰ 2018 ਵਿੱਚ ਇਹ ਸਕੀਮ ਸ਼ੁਰੂ ਕੀਤੀ ਸੀ ਤਾਂ ਜੋ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੇ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਾ ਪਵੇ ਅਤੇ ਲੋਕਾਂ ਨੂੰ ਲੁੱਟਣ ਵਾਲੇ ਵਿਚੋਲਿਆਂ ਦੀ ਭੂਮਿਕਾ ਨੂੰ ਖ਼ਤਮ ਕੀਤਾ ਜਾ ਸਕੇ। ਸ਼ੁਰੂ ਵਿੱਚ ਇਸ ਸਕੀਮ ਤਹਿਤ 30 ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਅਤੇ ਹੌਲੀ-ਹੌਲੀ ਇਨ੍ਹਾਂ ਦੀ ਗਿਣਤੀ ਵਧਾ ਕੇ 100 ਕਰ ਦਿੱਤੀ ਗਈ। ਅਧਿਕਾਰੀਆਂ ਮੁਤਾਬਕ ਸਰਕਾਰ ਹੁਣ ਇਸ ਯੋਜਨਾ ਦਾ ਦਾਇਰਾ 200 ਸੇਵਾਵਾਂ ਤੱਕ ਵਧਾਉਣ ਦੀ ਤਿਆਰੀ ਕਰ ਰਹੀ ਹੈ।
ਇਹ ਵੀ ਪੜ੍ਹੋ - ਵਤਨ ਪਰਤਣ ਤੋਂ ਬਾਅਦ PM ਮੋਦੀ ਨੂੰ ਮਿਲੀ ਭਾਰਤੀ ਕ੍ਰਿਕਟ ਟੀਮ, ਖੂਬ ਕੀਤਾ ਹਾਸਾ-ਮਜ਼ਾਕ, ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇਲ੍ਹ 'ਚੋਂ ਸੰਸਦ ਭਵਨ ਪਹੁੰਚੇ ਇੰਜੀਨੀਅਰ ਅਬਦੁੱਲ ਰਾਸ਼ਿਦ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
NEXT STORY