ਕਟਕ : ਓਡੀਸ਼ਾ ਦੇ ਕਟਕ ਵਿਚ ਐੱਸਸੀਬੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਦੋ ਮਹਿਲਾ ਮਰੀਜ਼ਾਂ ਨਾਲ ਕਥਿਤ ਤੌਰ 'ਤੇ ਜਬਰ-ਜ਼ਿਨਾਹ ਕਰਨ ਦੇ ਦੋਸ਼ ਵਿਚ ਇਕ ਡਾਕਟਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਕਥਿਤ ਘਟਨਾ ਐਤਵਾਰ ਨੂੰ ਵਾਪਰੀ, ਜਦੋਂ ਔਰਤਾਂ ਇਕ ਵੱਡੇ ਸਰਕਾਰੀ ਹਸਪਤਾਲ ਦੇ ‘ਕਾਰਡੀਓਲਾਜੀ’ ਵਿਭਾਗ ਵਿਚ ‘ਈਕੋਕਾਰਡੀਓਗਰਾਮ’ ਟੈਸਟ ਲਈ ਆਈਆਂ ਸਨ। ਕਟਕ ਦੇ ਡਿਪਟੀ ਸੁਪਰਡੈਂਟ ਆਫ ਪੁਲਸ ਪ੍ਰਕਾਸ਼ ਆਰ. ਨੇ ਪੀਟੀਆਈ ਨੂੰ ਦੱਸਿਆ ਕਿ ਦੋ ਮਹਿਲਾ ਮਰੀਜ਼ਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਰੈਜ਼ੀਡੈਂਟ ਡਾਕਟਰ ਨੂੰ ਜਬਰ-ਜ਼ਿਨਾਹ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਖ਼ਤਮ, ਸਿਹਤ ਮੰਤਰੀ ਜੇਪੀ ਨੱਡਾ ਨਾਲ ਮੁਲਾਕਾਤ ਤੋਂ ਬਾਅਦ ਲਿਆ ਫ਼ੈਸਲਾ
ਕਟਕ ਦੇ ਵਧੀਕ ਡਿਪਟੀ ਕਮਿਸ਼ਨਰ ਆਫ ਪੁਲਸ (ਏਡੀਸੀਪੀ) ਅਨਿਲ ਮਿਸ਼ਰਾ ਨੇ ਕਿਹਾ, "ਦੋਵਾਂ ਮਰੀਜ਼ਾਂ ਦੀ ਤਰਫੋਂ ਮੰਗਲਬਾਗ ਥਾਣੇ ਵਿਚ ਸੋਮਵਾਰ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਤੋਂ ਬਾਅਦ ਡਾਕਟਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।" ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਰੈਜ਼ੀਡੈਂਟ ਡਾਕਟਰ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ।
ਸਿਹਤ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਪੈਨਲ ਇਸ ਦੀ ਵਿਸਥਾਰਤ ਜਾਂਚ ਕਰੇਗਾ ਅਤੇ ਸਰਕਾਰ ਨੂੰ ਢੁਕਵੀਂ ਕਾਰਵਾਈ ਦੀ ਸਿਫ਼ਾਰਸ਼ ਕਰੇਗਾ। ਇਕ ਹੋਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਡਾਕਟਰ ਨੇ ਕਥਿਤ ਤੌਰ 'ਤੇ ਦੋਹਾਂ ਔਰਤਾਂ ਨੂੰ ਸ਼ੁੱਕਰਵਾਰ ਦੀ ਬਜਾਏ ਐਤਵਾਰ ਨੂੰ ਟੈਸਟ ਲਈ ਆਉਣ ਲਈ ਕਿਹਾ ਸੀ। ਮਰੀਜ਼ ਦੇ ਕੁਝ ਰਿਸ਼ਤੇਦਾਰਾਂ ਨੇ ਕਥਿਤ ਤੌਰ 'ਤੇ ਦੋਸ਼ੀ ਦੀ ਕੁੱਟਮਾਰ ਕੀਤੀ, ਹਾਲਾਂਕਿ ਮਿਸ਼ਰਾ ਨੇ ਕਿਹਾ ਕਿ ਪੁਲਸ ਨੂੰ ਇਸ ਸਬੰਧ ਵਿਚ ਕੋਈ ਰਸਮੀ ਸ਼ਿਕਾਇਤ ਨਹੀਂ ਮਿਲੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਥੁਰਾ-ਵ੍ਰਿੰਦਾਵਨ 'ਚ ਦੋ ਦਿਨ ਮਨਾਈ ਜਾਵੇਗੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ, ਜਾਣੋ ਕੀ ਹਨ ਪ੍ਰਬੰਧ
NEXT STORY