ਦੇਹਰਾਦੂਨ- ਸਿੱਖਾਂ ਦੇ ਪਵਿੱਤਰ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸ਼ਨੀਵਾਰ ਯਾਨੀ ਕਿ 25 ਮਈ ਨੂੰ ਸਵੇਰੇ 10 ਵਜੇ ਦੇ ਕਰੀਬ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤੇ ਜਾਣਗੇ। ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ 2000 ਦੇ ਕਰੀਬ ਸ਼ਰਧਾਲੂ ਗੋਵਿੰਦ ਘਾਟ ਅਤੇ ਘਾਂਗੜੀਆ ਪਹੁੰਚ ਚੁੱਕੇ ਹਨ। ਗੋਵਿੰਦ ਘਾਟ ਗੁਰਦੁਆਰਾ ਸਾਹਿਬ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਯਾਤਰਾ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੰਗਤਾਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਮੱਥਾ ਟੇਕਣ ਲਈ ਉਤਸ਼ਾਹਿਤ ਹਨ।
ਇਹ ਵੀ ਪੜ੍ਹੋ- ਹੁਣ ਰੀਲਾਂ ਬਣਾਉਣ 'ਤੇ ਕੱਟੇਗਾ ਚਲਾਨ... ਕੇਦਾਰਨਾਥ 'ਚ ਵੀਡੀਓ ਬਣਾਉਣ ਵਾਲਿਆਂ ਤੋਂ ਵਸੂਲਿਆ ਮੋਟਾ ਜੁਰਮਾਨਾ
ਕਿਵਾੜ ਖੁੱਲ੍ਹਣ 'ਤੇ ਹੋਵੇਗੀ ਪਹਿਲੀ ਅਰਦਾਸ
ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹਣ ਲਈ ਗੋਵਿੰਦ ਘਾਟ ਘਾਂਗੜੀਆ ਅਤੇ ਸ੍ਰੀ ਹੇਮਕੁੰਟ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਗੋਵਿੰਦ ਘਾਟ 'ਚ ਸ਼ਰਧਾਲੂ ਲਗਾਤਾਰ ਪਹੁੰਚ ਰਹੇ ਹਨ। ਸ਼ਨੀਵਾਰ ਸਵੇਰੇ ਕਰੀਬ 10:00 ਵਜੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲਣ ਮੌਕੇ ਸਾਲ ਦੀ ਪਹਿਲੀ ਅਰਦਾਸ ਹੋਵੇਗੀ ਅਤੇ ਯਾਤਰਾ ਦਾ ਸੰਚਾਲਨ ਆਰੰਭ ਹੋਵੇਗਾ।
ਇਹ ਵੀ ਪੜ੍ਹੋ- ਕੇਜਰੀਵਾਲ ਨੇ BJP 'ਤੇ ਕੱਢੀ ਭੜਾਸ, ਕਿਹਾ- ਮੇਰੇ ਮਾਪਿਆਂ ਨੂੰ ਤੰਗ-ਪਰੇਸ਼ਾਨ ਕਰਨਾ ਬੰਦ ਕਰ ਦਿਓ
ਰੋਜ਼ਾਨਾ ਇੰਨੇ ਸ਼ਰਧਾਲੂ ਕਰਨਗੇ ਦਰਸ਼ਨ
ਯਾਤਰਾ ਨੂੰ ਸੁਖਾਲਾ ਅਤੇ ਸੁਰੱਖਿਅਤ ਬਣਾਉਣ ਲਈ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਯਾਤਰਾ ਮਾਰਗ 'ਤੇ ਵੱਖ-ਵੱਖ ਥਾਵਾਂ 'ਤੇ ਪੀਣ ਵਾਲੇ ਪਾਣੀ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਯਾਤਰਾ ਦੇ ਖੁਸ਼ੀ-ਖੁਸ਼ੀ ਸਮਾਪਤੀ ਨੂੰ ਯਕੀਨੀ ਬਣਾਉਣ ਲਈ ਯਾਤਰਾ ਦੇ ਸ਼ੁਰੂਆਤੀ ਦਿਨਾਂ ਵਿਚ ਹਰ ਰੋਜ਼ 3500 ਸ਼ਰਧਾਲੂਆਂ ਨੂੰ ਸ੍ਰੀ ਹੇਮਕੁੰਟ ਸਾਹਿਬ ਭੇਜਿਆ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਜਪਾ ਦੇ ਸੰਸਦ ਮੈਂਬਰ ਧਰਮਵੀਰ ਸਿੰਘ ਨੇ ਪਰਿਵਾਰ ਸਮੇਤ ਪਾਈ ਵੋਟ
NEXT STORY