ਨੈਸ਼ਨਲ ਡੈਸਕ : ਅਸਾਮ ਦੇ ਨਾਗਾਓਂ 'ਚ ਸੋਮਵਾਰ ਨੂੰ 4.3 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਇਸ ਮਹੀਨੇ ਰਾਜ 'ਚ ਸੱਤਵੀਂ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ, ਜਦੋਂ ਕਿ ਇਹ ਤੀਜੀ ਵਾਰ ਹੈ ਜਦੋਂ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਤੁਰੰਤ ਕੋਈ ਖ਼ਬਰ ਨਹੀਂ ਹੈ। ਆਪਣੇ ਬਚਾਅ ਲਈ ਲੋਕਾਂ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ।
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.3 ਮਾਪੀ ਗਈ। ਭੂਚਾਲ ਦੁਪਹਿਰ 12:09 ਵਜੇ ਆਇਆ ਅਤੇ ਇਹ 35 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਅਧਿਕਾਰੀ ਨੇ ਕਿਹਾ ਕਿ ਨਾਗਾਓਂ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਮਹੀਨੇ ਨਾਗਾਓਂ-ਕੇਂਦਰਿਤ ਭੂਚਾਲ ਦੀ ਇਹ ਤੀਜੀ ਘਟਨਾ ਸੀ। ਇਸ ਤੋਂ ਪਹਿਲਾਂ, 7 ਅਗਸਤ ਨੂੰ 3.8 ਤੀਬਰਤਾ ਦਾ ਭੂਚਾਲ ਅਤੇ ਅਗਲੇ ਦਿਨ 2.8 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ ਸੀ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਦੇ ਅੰਕੜਿਆਂ ਅਨੁਸਾਰ, ਇਸ ਮਹੀਨੇ ਰਾਜ ਵਿੱਚ ਭੂਚਾਲ ਦੀਆਂ ਕੁੱਲ ਸੱਤ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 2.8 ਤੋਂ 4.3 ਤੱਕ ਸੀ। ਉੱਤਰ-ਪੂਰਬੀ ਰਾਜ ਉੱਚ ਭੂਚਾਲ ਵਾਲੇ ਖੇਤਰ ਵਿੱਚ ਆਉਂਦੇ ਹਨ ਅਤੇ ਇਸ ਖੇਤਰ ਵਿੱਚ ਅਕਸਰ ਭੂਚਾਲ ਆਉਂਦੇ ਰਹਿੰਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਲ ਦੇ ਬਾਹਰ ਅਚਾਨਕ ਬੈਗ 'ਚ ਹੋਇਆ ਧਮਾਕਾ! ਮਚ ਗਈ ਹਫੜਾ-ਦਫੜੀ, ਇਕ ਦੀ ਮੌਤ
NEXT STORY