ਨਵੀਂ ਦਿੱਲੀ : ਚੋਣ ਕਮਿਸ਼ਨ ਵਲੋਂ ਅੱਜ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੁੰਦੇ ਹੀ ਪੂਰੇ ਦੇਸ਼ 'ਚ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ, ਜੋ ਕਿ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਬਰਕਰਾਰ ਰਹੇਗਾ। ਚੋਣ ਜ਼ਾਬਤਾ ਲਾਗੂ ਹੁੰਦੇ ਹੀ ਕਈ ਬਦਲਾਅ ਹੋ ਜਾਂਦੇ ਹਨ। ਇਨ੍ਹਾਂ ਦੇ ਨਾਲ ਹੀ ਚੋਣ ਕਮਿਸ਼ਨ ਵਲੋਂ ਸਿਆਸੀ ਪਾਰਟੀਆਂ ਨੂੰ ਕਈ ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਪਾਰਟੀਆਂ ਮੰਦਰ, ਮਸਜਿਦ, ਚਰਚ, ਗੁਰਦੁਆਰਾ ਜਾਂ ਕਿਸੇ ਵੀ ਧਾਰਮਿਕ ਥਾਂ ਦਾ ਇਸਤੇਮਾਲ ਚੋਣ ਪ੍ਰਚਾਰ ਲਈ ਨਹੀਂ ਕਰ ਸਕਦੀਆਂ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਡਿਫ਼ਾਲਟਰਾਂ ਨੂੰ ਵੱਡਾ ਝਟਕਾ, ਪਾਵਰਕਾਮ ਨੇ ਕਰ ਦਿੱਤੀ ਸਖ਼ਤ ਕਾਰਵਾਈ
ਹਰ ਪਾਰਟੀ ਜਾਂ ਉਮੀਦਵਾਰ ਨੂੰ ਰੈਲੀ ਜਾਂ ਜਲੂਸ ਕੱਢਣ ਜਾਂ ਚੋਣ ਸਭਾ ਕਰਨ ਤੋਂ ਪਹਿਲਾਂ ਪੁਲਸ ਦੀ ਮਨਜ਼ੂਰੀ ਲੈਣੀ ਪਵੇਗੀ।
ਜੇਕਰ ਪਾਰਟੀਆਂ ਨੇ ਕੋਈ ਰੈਲੀ ਵੀ ਕਰਨੀ ਹੈ ਤਾਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਡੀ. ਜੇ. ਦਾ ਇਸਤੇਮਾਲ ਨਹੀਂ ਕੀਤਾ ਜਾ ਸਕਦਾ।
ਚੋਣ ਪ੍ਰਚਾਰ ਦੌਰਾਨ ਕੋਈ ਪਾਰਟੀ ਜਾਂ ਉਮੀਦਵਾਰ ਅਜਿਹੀ ਕਿਸੇ ਵੀ ਗਤੀਵਿਧੀ 'ਚ ਸ਼ਾਮਲ ਨਹੀਂ ਹੋ ਸਕਦਾ, ਜੋ ਆਪਸੀ ਨਫ਼ਰਤ ਪੈਦਾ ਕਰ ਸਕਦੀ ਹੈ ਜਾਂ ਜਾਤੀਆਂ ਅਤੇ ਭਾਈਚਾਰਿਆਂ ਵਿਚਕਾਰ ਤਣਾਅ ਪੈਦਾ ਕਰ ਸਕਦੀ ਹੈ।
ਇਕ ਪਾਰਟੀ ਦੇ ਪੋਸਟਰ ਦੂਜੀ ਪਾਰਟੀ ਨਹੀਂ ਹਟਾ ਸਕਦੀ।
ਇਹ ਵੀ ਪੜ੍ਹੋ : ਸੰਗਰੂਰ 'ਚ AAP ਦੀ ਕਾਂਗਰਸ, ਅਕਾਲੀ ਦਲ ਤੇ ਭਾਜਪਾ ਨਾਲ ਸਿੱਧੀ ਟੱਕਰ, ਕੌਣ ਗੱਡੇਗਾ ਜਿੱਤ ਦਾ ਝੰਡਾ? (ਵੀਡੀਓ)
ਸਿਆਸੀ ਪਾਰਟੀਆਂ ਪ੍ਰਚਾਰ 'ਚ ਬੱਚਿਆਂ ਦਾ ਇਸਤੇਮਾਲ ਨਹੀਂ ਕਰ ਸਕਦੀਆਂ।
ਮੁੱਦਿਆਂ 'ਤੇ ਆਧਾਰਿਤ ਚੋਣ ਪ੍ਰਚਾਰ ਹੀ ਕਰਨ ਪਾਰਟੀਆਂ।
ਹਰ ਸਟਾਰ ਪ੍ਰਚਾਰਕ ਨੂੰ ਦਿਸ਼ਾ-ਨਿਰਦੇਸ਼ ਪਤਾ ਹੋਣ।
ਜਾਤੀ ਅਤੇ ਧਰਮ ਦੇ ਆਧਾਰ 'ਤੇ ਅਪੀਲ ਨਾ ਕੀਤੀ ਜਾਵੇ।
ਸਿਆਸੀ ਪਾਰਟੀਆਂ ਨੂੰ ਨਿੱਜੀ ਹਮਲੇ ਕਰਨ ਤੋਂ ਬਚਣਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰ ਨੇ ਦੇਸ਼ ਦੇ ਇਸ ਇਲਾਕੇ ਨੂੰ ਦਿੱਤਾ ਵੱਡਾ ਤੋਹਫ਼ਾ, 15 ਰੁਪਏ ਘਟਾਈ ਪੈਟਰੋਲ-ਡੀਜ਼ਲ ਦੀ ਕੀਮਤ
NEXT STORY