ਮੁੰਬਈ– ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਸ਼ਨੀਵਾਰ ਨੂੰ ਕਿਹਾ ਕਿ ਕੋਵਿਡ-19 ਮਹਾਮਾਰੀ ਦੀ ਤੀਜੀ ਲਹਿਰ ਦਾ ਖਤਰਾ ਅਜੇ ਵੀ ਬਣਿਆ ਹੋਇਆ ਹੈ, ਇਸ ਲਈ ਲੋਕਾਂ ਨੂੰ ਸੁਰੱਖਿਆ ਉਪਾਵਾਂ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਲਾਪਰਵਾਹੀ ਨਹੀਂ ਕਰਨੀ ਚਾਹੀਦੀ। ਮੁੱਖ ਮੰਤਰੀ ਨੇ ਉਪਨਗਰੀ ਸਾਂਤਾਕਰੂਜ਼ ਇਲਾਕੇ ’ਚ ਬਾਲ ਮੈਡੀਕਲ ਕੋਵਿਡ-19 ਕੇਂਦਰ ਦਾ ਉਦਘਾਟਨ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਮਹਾਮਾਰੀ ਅਜੇ ਤਕ ਖਤਮ ਨਹੀਂ ਹੋਈ, ਇਸ ਲਈ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਾ ਕਰਦੇ ਹੋਏ ਕੋਵਿਡ ਸੰਬੰਧੀ ਤਮਾਮ ਦਿਸ਼ਾ-ਨਿਰਦੇਸ਼ਾਂ ਦਾ ਪਾਲਨ ਕਰਨਾ ਚਾਹੀਦਾ ਹੈ।
ਠਾਕਰੇ ਨੇ ਕਿਹਾ ਕਿ ਇਹ ਨਾ ਭੁੱਲੋ ਕਿ ਆਰਥਿਕ ਗਤੀਵਿਧੀਆਂ ਨੂੰ ਵਧਾਉਣ ਲਈ ਹੀ ਕੋਵਿਡ-19 ਸੰਬੰਧੀ ਪਾਬੰਦੀਆਂ ’ਚ ਢਿੱਲ ਦਿੱਤੀ ਗਈ ਹੈ। ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਫਵਾਹ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ ਜੋ ਉਨ੍ਹਾਂ ਅਤੇ ਦੂਜਿਆਂ ਦੀ ਜ਼ਿੰਦਗੀ ਨੂੰ ਖਤਰੇ ’ਚ ਪਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਦੈਨਿਕ ਨਵੇਂ ਮਾਮਲਿਆਂ ਅਤੇ ਮੌਤਾਂ ਦੀ ਗਿਣਤੀ ’ਚ ਕਮੀ ਲਿਆਈ ਜਾਣੀ ਜ਼ਰੂਰੀ ਹੈ।
ਠਾਕਰੇ ਨੇ ਕਿਹਾ ਕਿ ਮਾਹਿਰਾਂ ਨੇ ਇਸ ਗੱਲ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਸੀ ਕਿ ਮਹਾਮਾਰੀ ਦੀ ਤੀਜੀ ਲਹਿਰ ਬੱਚਿਆਂ ਨੂੰ ਸਭ ਤੋਂ ਜ਼ਿਆਦਾ ਪ੍ਰਭਾਵਿਤ ਕਰ ਸਕਦੀ ਹੈ, ਇਸ ਲਈ ਸੂਬਾ ਸਰਕਾਰ ਨੇ ਵਾਇਰਸ ਬਾਰੇ ਉਚਿਤ ਜਾਣਕਾਰੀ ਪ੍ਰਾਪਤ ਕਰਨ ਲਈ ਇਕ ਬਾਲ ਮੈਡੀਕਲ ਕੋਵਿਡ-19 ਟਾਸਕ ਫੋਰਸ ਅਤੇ ਇਕ ਜੀਨੋਮ ਅਨੁਕ੍ਰਮਣ ਪ੍ਰਯੋਗਸ਼ਾਲਾ ਵੀ ਸਥਾਪਿਤ ਕੀਤੀ ਹੈ।
ਰੱਖੜੀ ’ਤੇ ‘ਖ਼ੁਦ ਸਹਾਇਤਾ ਸਮੂਹ’ ਦੀਆਂ ਮਹਿਲਾਵਾਂ ਨੂੰ ਹਰਿਆਣਾ ਸਰਕਾਰ ਨੇ ਦਿੱਤਾ ਤੋਹਫ਼ਾ
NEXT STORY