ਨੋਇਡਾ : ਉੱਤਰ ਪ੍ਰਦੇਸ਼ ਦੇ ਨੋਇਡਾ ਵਿਚ ਬਾਰਿਸ਼ ਦੌਰਾਨ ਇਕ ਕੁੜੀ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਆਪਣੀ ਤਕਲੀਫ਼ ਦੱਸੀ, ਜਿਸ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਕਰਨ ਦਾ ਭਰੋਸਾ ਦਿੱਤਾ। ਕੁੜੀ ਨੇ 'ਐਕਸ' ਅਤੇ 'ਇੰਸਟਾਗ੍ਰਾਮ' 'ਤੇ ਵੀਡੀਓ ਪੋਸਟ ਕਰਕੇ ਸਥਾਨਕ ਪੁਲਸ 'ਤੇ ਵੀ ਗੰਭੀਰ ਦੋਸ਼ ਲਗਾਏ ਹਨ। ਪੁਲਸ ਨੇ ਦੱਸਿਆ ਕਿ ਉਹ ਪਾਰਕ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਦੀ ਜਾਂਚ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਆਫ ਪੁਲਸ (ਜ਼ੋਨ-1) ਰਾਮਬਦਨ ਸਿੰਘ ਨੇ ਦੱਸਿਆ ਕਿ ਸੈਕਟਰ-48 ਸਥਿਤ ਇਕ ਸੁਸਾਇਟੀ ਵਿਚ ਰਹਿਣ ਵਾਲੀ ਪੀੜਤਾ ਨੇ ਆਪਣੀ ਇਕ ਮਿੰਟ 27 ਸੈਕਿੰਡ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ, ਜਿਸ ਵਿਚ ਉਸ ਨੇ ਆਪਣੇ ਨਾਲ ਵਾਪਰੀ ਸਾਰੀ ਘਟਨਾ ਬਾਰੇ ਜਾਣਕਾਰੀ ਦਿੱਤੀ ਹੈ। ਵੀਡੀਓ ਵਿਚ ਕੁੜੀ ਨੇ ਦੱਸਿਆ ਕਿ ਉਹ ਬਾਰਿਸ਼ ਦੌਰਾਨ ਸੈਕਟਰ-48 ਦੀ ਇਕ ਪਾਰਕ ਵਿਚ ਨਹਾ ਰਹੀ ਸੀ। ਇਸ ਦੌਰਾਨ ਦੋ ਨੌਜਵਾਨ ਆਏ ਅਤੇ ਉਸ ਨਾਲ ਛੇੜਛਾੜ ਕਰਨ ਲੱਗੇ। ਇਸ ਦੌਰਾਨ ਉਸ ਦਾ ਵਿਰੋਧ ਕਰਦੇ ਹੋਏ ਅਤੇ ਦੋ ਹੋਰ ਲੜਕੀਆਂ ਨੂੰ ਪਾਰਕ ਵਿਚ ਆਉਂਦਾ ਦੇਖ ਕੇ ਦੋਸ਼ੀ ਉਥੋਂ ਭੱਜ ਗਏ।
ਇਹ ਵੀ ਪੜ੍ਹੋ : ਮਹਿਲਾ ਇੰਸਪੈਕਟਰ ਨਾਲ 'ਇਸ਼ਕ ਮਟੱਕਾ' ਕਰਨ ਵਾਲੇ ਥਾਣਾ ਇੰਚਾਰਜ ਨੂੰ ਚੰਗਾ ਮਾਂਜਿਆ, ਵੇਖੋ Video
ਵੀਡੀਓ 'ਚ ਲੜਕੀ ਨੇ ਦੱਸਿਆ ਕਿ ਉਸ ਨੇ ਇਸ ਮਾਮਲੇ ਦੀ ਸ਼ਿਕਾਇਤ ਥਾਣਾ ਸੈਕਟਰ-49 'ਚ ਕੀਤੀ ਪਰ ਪੁਲਸ ਨੇ ਉਸ ਦੀ ਗੱਲ ਨਹੀਂ ਸੁਣੀ, ਜਿਸ ਤੋਂ ਬਾਅਦ ਉਸ ਨੂੰ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪੋਸਟ ਕਰਨ ਲਈ ਮਜਬੂਰ ਕੀਤਾ ਗਿਆ। ਡਿਪਟੀ ਕਮਿਸ਼ਨਰ ਆਫ ਪੁਲਸ ਨੇ ਦੱਸਿਆ ਕਿ ਕੁੜੀ ਨੇ ਆਪਣੀ ਵੀਡੀਓ ਇੰਸਟਾਗ੍ਰਾਮ 'ਤੇ ਪਾਈ ਹੈ, ਜਿਸ ਦਾ ਨੋਟਿਸ ਲੈਂਦਿਆਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਪਾਰਕ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਾਹ ਦੀ ਦੇਸ਼ਵਾਸੀਆਂ ਨੂੰ ਘਰਾਂ ’ਤੇ ਤਿਰੰਗਾ ਲਹਿਰਾਉਣ ਦੀ ਅਪੀਲ
NEXT STORY