ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਅਗਲੇ ਡੇਢ ਸਾਲ ਦੌਰਾਨ ਸਾਰੇ ਵਿਭਾਗਾਂ ਅਤੇ ਮੰਤਰਾਲਿਆਂ 'ਚ 10 ਲੱਖ ਲੋਕਾਂ ਦੀ ਭਰਤੀ ਕਰਨ ਲਈ ਦਿੱਤੇ ਗਏ ਨਿਰਦੇਸ਼ ਨੂੰ ਲੈ ਕੇ ਮੰਗਲਵਾਰ ਨੂੰ ਦੋਸ਼ ਲਗਾਉਂਦਿਆਂ ਕਿਹਾ ਕਿ ਇਹ 'ਜੁਮਲਿਆਂ' ਹੀ ਨਹੀਂ, 'ਮਹਾ ਜੁਮਲਿਆਂ' ਦੀ ਸਰਕਾਰ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਜਿਸ ਤਰ੍ਹਾਂ ਹਰ ਸਾਲ 2 ਕਰੋੜ ਨੌਕਰੀਆਂ ਦੀ 'ਝਾਂਸਾ' ਦਿੱਤਾ ਗਿਆ, ਉਸੇ ਤਰ੍ਹਾਂ ਹੁਣ 10 ਲੱਖ ਸਰਕਾਰੀ ਨੌਕਰੀਆਂ ਦੀ ਵਾਰੀ ਹੈ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਤੋਂ ਅੱਜ ਮੁੜ ਹੋਵੇਗੀ ਪੁੱਛਗਿੱਛ, ED ਨੇ ਭੇਜਿਆ ਸੰਮਨ
ਕਾਂਗਰਸ ਨੇਤਾ ਨੇ ਟਵੀਟ ਕੀਤਾ, ''ਜਿਸ ਤਰ੍ਹਾਂ 8 ਸਾਲ ਪਹਿਲਾਂ ਨੌਜਵਾਨਾਂ ਨੂੰ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ, ਉਸੇ ਤਰ੍ਹਾਂ ਹੁਣ 10 ਲੱਖ ਸਰਕਾਰੀ ਨੌਕਰੀਆਂ ਦੀ ਵਾਰੀ ਹੈ। ਇਹ 'ਜੁਮਲਿਆਂ' ਦੀ ਨਹੀਂ, 'ਮਹਾ ਜੁਮਲਿਆਂ' ਦੀ ਸਰਕਾਰ ਹੈ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨੌਕਰੀਆਂ ਪੈਦਾ ਕਰਨ 'ਚ ਮਾਹਿਰ ਨਹੀਂ, ਸਗੋਂ ਨੌਕਰੀਆਂ 'ਤੇ 'ਖ਼ਬਰਾਂ' ਬਣਾਉਣ ਦੇ ਮਾਹਿਰ ਹਨ।
ਇਹ ਵੀ ਪੜ੍ਹੋ : ਛੱਤੀਸਗੜ੍ਹ: 104 ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਰਾਹੁਲ ਨੂੰ ਬੋਰਵੈੱਲ ਤੋਂ ਕੱਢਿਆ ਗਿਆ ਬਾਹਰ
ਪ੍ਰਧਾਨ ਮੰਤਰੀ ਮੋਦੀ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ਨੂੰ ਅਗਲੇ ਡੇਢ ਸਾਲ ਵਿੱਚ 10 ਲੱਖ ਲੋਕਾਂ ਦੀ ਭਰਤੀ ਲਈ 'ਮਿਸ਼ਨ ਮੋਡ' ਵਿੱਚ ਕੰਮ ਕਰਨ ਲਈ ਕਿਹਾ ਹੈ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਇਹ ਨਿਰਦੇਸ਼ ਸਾਰੇ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਮਨੁੱਖੀ ਵਸੀਲਿਆਂ ਦੀ ਸਥਿਤੀ ਦੀ ਸਮੀਖਿਆ ਤੋਂ ਬਾਅਦ ਆਇਆ ਹੈ।
ਖ਼ਬਰ ਇਹ ਵੀ : ਮੂਸੇਵਾਲਾ ਕਤਲ ਕਾਂਡ 'ਚ 2 ਗੈਂਗਸਟਰ ਗ੍ਰਿਫ਼ਤਾਰ ਤਾਂ ਉਥੇ ਹੀ ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਜਾ ਰਿਹਾ ਪੰਜਾਬ, ਪੜ੍ਹੋ TOP 10
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਰਾਹੁਲ ਗਾਂਧੀ ਤੋਂ ਅੱਜ ਮੁੜ ਹੋਵੇਗੀ ਪੁੱਛਗਿੱਛ, ED ਨੇ ਭੇਜਿਆ ਸੰਮਨ
NEXT STORY