ਨੈਸ਼ਨਲ ਖ਼ਬਰ : ਹਰਿਆਣਾ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਰਿਆਣਾ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹੇ ਵਿੱਚ 7 ਅਗਸਤ 2024 ਤੋਂ 8 ਅਗਸਤ 2024 ਤੱਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਜਿਵੇਂ ਕਿ ਇਸ ਹੁਕਮ ਦੇ ਪਹਿਲੇ ਪੈਰੇ ਵਿੱਚ ਦੱਸਿਆ ਗਿਆ ਹੈ, ਸੰਕਟਕਾਲੀਨ ਸਥਿਤੀ ਦੇ ਮੱਦੇਨਜ਼ਰ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਸਿਰਸਾ 'ਚ ਤਣਾਅ ਤੋਂ ਬਚਣ ਲਈ ਸੋਸ਼ਲ ਮੀਡੀਆ ਅਤੇ ਇੰਟਰਨੈੱਟ 'ਤੇ 24 ਘੰਟੇ ਲਈ ਪਾਬੰਦੀ ਲਗਾ ਦਿੱਤੀ ਗਈ ਹੈ। ਹਰਿਆਣਾ ਦੇ ਗ੍ਰਹਿ ਸਕੱਤਰ ਅਨੁਰਾਗ ਰਸਤੋਗੀ ਨੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ
ਦੱਸ ਦੇਈਏ ਕਿ ਡੇਰਾ ਜਗਮਾਲਵਾਲੀ ਵਿੱਚ ਚੱਲ ਰਹੇ ਗੱਦੀ ਵਿਵਾਦ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਸਿਰਸਾ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇੰਟਰਨੈੱਟ ਅੱਜ ਸ਼ਾਮ 5 ਵਜੇ ਤੋਂ ਕੱਲ੍ਹ ਰਾਤ 12 ਵਜੇ ਤੱਕ ਬੰਦ ਰਹੇਗਾ। ਇਹ ਹੁਕਮ ਹਰਿਆਣਾ ਸਰਕਾਰ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਜਾਰੀ ਕੀਤਾ ਹੈ। ਇਹ ਪੱਤਰ ਹਰਿਆਣਾ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ
ਜਾਣਕਾਰੀ ਅਨੁਸਾਰ ਡੇਰਾ ਜਗਮਾਲਵਾਲੀ ਦੇ ਮੁਖੀ ਸੰਤ ਬਹਾਦੁਰ ਚੰਦ ਵਕੀਲ ਸਾਹਿਬ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਪਿਛਲੇ ਕਈ ਦਿਨਾਂ ਤੋਂ ਡੇਰਾ ਜਗਮਾਲਵਾਲੀ ਵਿੱਚ ਗੱਦੀ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਸੰਤ ਬਹਾਦਰ ਚੰਦ ਵਕੀਲ ਸਾਹਿਬ ਦੀ ਮ੍ਰਿਤਕ ਦੇਹ ਡੇਰਾ ਜਗਮਾਲਵਾਲੀ ਵਿਖੇ ਪਹੁੰਚਣ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ ਸੀ। ਉਸ ਸਮੇਂ ਗੋਲੀਆਂ ਵੀ ਚਲਾਈਆਂ ਗਈਆਂ ਸਨ। ਭਲਕੇ ਮਹਾਰਾਜ ਵਕੀਲ ਸਾਹਿਬ ਦੀ ਅੰਤਿਮ ਅਰਦਾਸ ਯਾਨੀ ਸ਼ਰਧਾਂਜਲੀ ਸਭਾ ਹੈ ਅਤੇ ਇਸ ਦੌਰਾਨ ਗੱਦੀ ਸੌਂਪੀ ਜਾ ਸਕਦੀ ਹੈ। ਅਜਿਹੀ ਸਥਿਤੀ ਵਿੱਚ ਕੋਈ ਤਣਾਅ ਵਾਲੀ ਸਥਿਤੀ ਪੈਦਾ ਨਾ ਹੋਵੇ, ਇਸ ਲਈ ਇੰਟਰਨੈਟ ਬੰਦ ਕਰ ਦਿੱਤਾ ਹੈ। ਇਹ ਹੁਕਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ - ਕੁਰਕਰੇ ਬਣੇ ਕਾਲ, ਸਿਰਫ ਪੰਜ ਰੁਪਏ ਦੇ ਕੁਰਕਰੇ ਲਈ ਜਿਗਰੀ ਦੋਸਤ ਦਾ ਚਾਕੂ ਮਾਰ-ਮਾਰ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਤਾਮਿਲਨਾਡੂ ਦੇ ਦੋ ਮੰਤਰੀਆਂ ਨੂੰ ਬਰੀ ਕਰਨ ਦਾ ਹੁਕਮ ਰੱਦ
NEXT STORY