ਨਵੀਂ ਦਿੱਲੀ- ਦੁਨੀਆ ਦੀ ਇਕ ਵੱਡੀ ਆਬਾਦੀ ਨੂੰ ਪੀੜਤ ਕਰ ਚੁੱਕੇ ਕੋਵਿਡ-19 ਨੇ ਭਾਰਤ 'ਚ ਬੁੱਧਵਾਰ ਨੂੰ ਹੁਣ ਤੱਕ ਦੇ ਇਕ ਦਿਨ 'ਚ ਸਭ ਤੋਂ ਜ਼ਿਆਦਾ 15,413 ਮਾਮਲੇ ਸਾਹਮਣੇ ਆਏ ਹਨ। ਪੱਛਮੀ ਬੰਗਾਲ 'ਚ ਇਸ ਮਹਾਮਾਰੀ ਨੂੰ ਹੋਰ ਜ਼ਿਆਦਾ ਫੈਲਣ ਤੋਂ ਰੋਕਣ ਦੀ ਕੋਸ਼ਿਸ਼ ਦੇ ਤਹਿਤ ਲਾਕਡਾਊਨ ਨੂੰ ਹੁਣ 31 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ। ਦੇਸ਼ 'ਚ 14,000 ਤੋਂ ਜ਼ਿਆਦਾ ਲੋਕਾਂ ਨੂੰ ਮੌਤ ਦੀ ਨੀਂਦ ਸੁਲਾ ਚੁੱਕਿਆ, ਇਸ ਮਹਾਮਾਰੀ ਨਾਲ ਨਜਿੱਠਣ ਦੇ ਲਈ, ਕੋਰੋਨਾ ਵਾਇਰਸ ਨਾਲ ਸੰਬੰਧਿਤ ਜਾਂਚ ਦੇ ਦਾਇਰੇ ਨੂੰ ਵਧਾਉਂਦੇ ਹੋਏ ਭਾਰਤੀ ਇੰਡੀਅਨ ਕੌਸ਼ਲ ਆਫ ਮੈਡੀਕਲ ਰਿਸਰਚ (ਆਈ. ਸੀ. ਐੱਮ. ਆਰ.) ਨੇ ਕਿਹਾ ਹੈ ਕਿ ਹੁਣ ਦੇਸ਼ ਭਰ 'ਚ ਕੋਵਿਡ-19 ਦੇ ਲੱਛਣ ਵਾਲੇ ਹਰ ਵਿਅਕਤੀ ਦੇ ਲਈ ਜਾਂਚ ਸਹੂਲਤ ਦੇ ਪੱਧਰ 'ਤੇ ਉਪਲੱਬਧ ਕਰਵਾਈ ਜਾਵੇਗੀ। ਰਾਸ਼ਟਰੀ ਰਾਜਧਾਨੀ 'ਚ ਬੁੱਧਵਾਰ ਨੂੰ ਹੋਰ 3788 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਦੇ ਨਾਲ ਹੀ ਦਿੱਲੀ 'ਚ ਕੋਵਿਡ-19 ਦੇ ਮਾਮਲੇ ਵੱਧ ਕੇ 7000 ਦੇ ਅੰਕੜੇ ਨੂੰ ਪਾਰ ਕਰ ਗਏ, ਜਦਕਿ ਸ਼ਹਿਰ 'ਚ ਹੁਣ ਤੱਕ ਇਸ ਵਾਇਰਸ ਨਾਲ 2365 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਦਿੱਲੀ ਇਸ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਮੁੰਬਈ ਤੋਂ ਅੱਗੇ ਨਿਕਲ ਗਈ ਹੈ। ਮੁੰਬਈ 'ਚ ਮੰਗਲਵਾਰ ਨੂੰ ਕੋਵਿਡ-19 ਪਾਜ਼ੇਟਿਵ ਦੇ ਕੁੱਲ ਮਾਮਲੇ 68,410 ਸਨ। ਮੰਗਲਵਾਰ ਨੂੰ ਦਿੱਲੀ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ 3947 ਨਵੇਂ ਮਾਮਲੇ ਸਾਹਮਣੇ ਆਏ ਸਨ। ਸ਼ੁੱਕਰਵਾਰ-ਸ਼ਨੀਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਕੋਵਿਡ-19 ਦੇ 3000 ਜਾਂ ਉਸ ਤੋਂ ਜ਼ਿਆਦਾ ਨਵੇਂ ਮਾਮਲੇ ਰੋਜ ਆ ਰਹੇ ਹਨ। ਸੋਮਵਾਰ ਨੂੰ 2909 ਨਵੇਂ ਮਾਮਲੇ ਸਾਹਮਣੇ ਆਏ ਸਨ।
ਨੋਇਡਾ ਦੇ ਸੈਕਟਰ-50 ਮੈਟਰੋ ਸਟੇਸ਼ਨ ਦਾ ਨਾਮ ਹੋਵੇਗਾ 'ਰੇਨਬੋ ਸਟੇਸ਼ਨ'
NEXT STORY