ਨਵੀਂ ਦਿੱਲੀ- ਦਿੱਲੀ ਦੇ ਗੋਕੁਲਪੁਰੀ ਇਲਾਕੇ 'ਚ ਸ਼ੁੱਕਰਵਾਰ ਦੇਰ ਰਾਤ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਕਾਰਨ 60 ਤੋਂ ਜ਼ਿਆਦਾ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਹਨ। ਅੱਗ ਦੀ ਲਪੇਟ 'ਚ ਆਏ ਸਾਰੇ 7 ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੇਜਰੀਵਾਲ ਨੇ ਮੌਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਪੀੜਤ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ: ਦਿੱਲੀ ਦੇ ਗੋਕੁਲਪੁਰੀ ਇਲਾਕੇ 'ਚ ਲੱਗੀ ਭਿਆਨਕ ਅੱਗ, 7 ਲੋਕ ਜਿਊਂਦੇ ਸੜੇ
ਮੁੱਖ ਮੰਤਰੀ ਕੇਜਰੀਵਾਲ ਨੇ ਗੋਕੁਲਪੁਰੀ ਵਿਚ ਅੱਗ ਲੱਗਣ ਦੀ ਘਟਨਾ ਨੂੰ ਬਹੁਤ ਦੁਖਦ ਦੱਸਿਆ। ਉਹ ਮੌਕੇ 'ਤੇ ਪੁੱਜੇ ਅਤੇ ਪੀੜਤਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿਚ ਕਈ ਲੋਕਾਂ ਨੇ ਆਪਣੇ ਘਰ ਅਤੇ ਰਿਸ਼ਤੇਦਾਰ ਗੁਆਏ ਹਨ। ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ, ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਅਤੇ ਜਿਨ੍ਹਾਂ ਦੇ ਘਰ ਸੜ ਗਏ ਹਨ ਉਨ੍ਹਾਂ ਨੂੰ 25 ਹਜ਼ਾਰ ਰੁਪਏ ਦਿੱਤੇ ਜਾਣਗੇ।
ਇਹ ਵੀ ਪੜ੍ਹੋ: ਯੂਕ੍ਰੇਨ ਤੋਂ ਪਰਤੇ ਆਪਣੇ ਪੁੱਤ ਨੂੰ ਵੇਖ ਭਾਵੁਕ ਹੋਏ ਪਿਤਾ, ਕਿਹਾ- ਇਹ ਮੇਰਾ ਨਹੀਂ, ਮੋਦੀ ਜੀ ਦਾ ਬੇਟਾ ਹੈ
ਦੱਸ ਦੇਈਏ ਕਿ ਬੀਤੀ ਰਾਤ ਕਰੀਬ 1 ਵਜੇ ਗੋਕੁਲਪੁਰੀ ਇਲਾਕੇ ਦੀਆਂ ਝੁੱਗੀਆਂ ਵਿਚ ਅੱਗ ਲੱਗਣ ਦੀ ਸੂਚਨਾ ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੂੰ ਮਿਲੀ। ਅੱਗ ਇੰਨੀ ਭਿਆਨਕ ਸੀ ਕਿ ਇਸ 'ਤੇ ਕਾਬੂ ਪਾਉਣ 'ਚ ਕਾਫੀ ਸਮਾਂ ਲੱਗ ਗਿਆ। ਸਵੇਰੇ 4 ਵਜੇ ਦੇ ਕਰੀਬ ਅੱਗ 'ਤੇ ਕਾਬੂ ਪਾਇਆ ਗਿਆ ਪਰ ਇਸ ਵਿਚ 7 ਲੋਕਾਂ ਦੀ ਜਾਨ ਚਲੀ ਗਈ। ਫਾਇਰ ਬ੍ਰਿਗੇਡ ਨੇ ਮੌਕੇ ਤੋਂ ਸਾਰੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਹੈ।
ਜਬਲਪੁਰ 'ਚ ਟਲਿਆ ਵੱਡਾ ਹਾਦਸਾ! ਏਅਰ ਇੰਡੀਆ ਦਾ ਜਹਾਜ਼ ਲੈਂਡਿੰਗ ਸਮੇਂ ਰਣਵੇਅ ਤੋਂ ਖਿਸਕਿਆ
NEXT STORY